Journalism Of Hope
BREAKING NEWS
ਚੰਡੀਗੜ੍ਹ-43 IED ਮਾਮਲਾ: 3 ਮੁਲਜ਼ਮਾਂ ਦੀ ਕੋਰਟ ‘ਚ ਪੇਸ਼ੀ, ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ.....CM ਮਾਨ ਦੀ ਪਤਨੀ ਨੇ ਰਿਟਾਇਰਡ ਜੱਜ ਨੂੰ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, 5 ਕਰੋੜ ਰਿਸ਼ਵਤ ਦੇ ਦੋਸ਼ਾਂ ਨੂੰ ਦੱਸਿਆ ਝੂਠਾ.....ਵਿਦੇਸ਼ ਤੋਂ ਭਾਰਤ ਲਿਆਂਦੇ 3 ਵਾਂਟੇਡ ਗੈਂਗਸਟਰ, ਬੰਬੀਹਾ ਗੈਂਗ ਨਾਲ ਜੁੜੇ ਹੋਣ ਦਾ ਸ਼ੱਕ.... ਬੇਹੱਦ ਮੰਦਭਾਗੀ ਘਟਨਾ, ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਨਾਲ ਵਕੀਲ ਦੀ ਮੌਤ.....CM ਭਗਵੰਤ ਮਾਨ ਦਾ ਐਲਾਨ, ਕਬੱਡੀ ਖਿਡਾਰੀ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, ਪਿੰਡ ‘ਚ ਬਣੇਗਾ ਆਧੁਨਿਕ ਸਟੇਡੀਅਮ.....

Hoshiarpur News : ਕੌਮਾਂਤਰੀ ਪੱਧਰ ਦੇ 30 ਸਾਲਾਂ ਬਾਡੀ ਬਿਲਡਰ ਰੌਨ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Punjab News: ਟਾਂਡਾ ਇਲਾਕੇ ‘ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਕੌਮਾਂਤਰੀ ਪੱਧਰ ਦੇ ਬਾਡੀ ਬਿਲਡਰ ਨੌਜਵਾਨ ਰੌਨ ਸਿੰਘ ਦੀ ਅਚਾਨਕ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ। ਮਿਲੀ ਜਾਣਕਾਰੀ ਮੁਤਾਬਿਕ ਅੱਜ ਬਾਅਦ ਦੁਪਹਿਰ ਰੌਨ ਸਿੰਘ ਦੀ ਸਿਹਤ ਅਚਾਨਕ ਵਿਗੜ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਉਸ ਦੀ […]
Nishant Malyan
By : Updated On: 12 May 2026 14:24:PM
Hoshiarpur News : ਕੌਮਾਂਤਰੀ ਪੱਧਰ ਦੇ 30 ਸਾਲਾਂ ਬਾਡੀ ਬਿਲਡਰ ਰੌਨ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Punjab News: ਟਾਂਡਾ ਇਲਾਕੇ ‘ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਕੌਮਾਂਤਰੀ ਪੱਧਰ ਦੇ ਬਾਡੀ ਬਿਲਡਰ ਨੌਜਵਾਨ ਰੌਨ ਸਿੰਘ ਦੀ ਅਚਾਨਕ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ। ਮਿਲੀ ਜਾਣਕਾਰੀ ਮੁਤਾਬਿਕ ਅੱਜ ਬਾਅਦ ਦੁਪਹਿਰ ਰੌਨ ਸਿੰਘ ਦੀ ਸਿਹਤ ਅਚਾਨਕ ਵਿਗੜ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰੌਨ ਸਿੰਘ ਨੂੰ ਦਿਲ ਦਾ ਦੌਰਾ ਪਿਆ ਸੀ ਜਿਸ ਕਾਰਨ ਉਸਦੀ ਮੌਤ ਹੋ ਗਈ।

ਇਸ਼ਤਿਹਾਰ

ਰੌਨ ਸਿੰਘ ਨੇ ਖੇਡ ਜਗਤ ਵਿੱਚ ਆਪਣਾ ਅਤੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਸੀ। ਉਸ ਨੇ ਆਸਟਰੇਲੀਆ ਸਮੇਤ ਕਈ ਹੋਰ ਦੇਸ਼ਾਂ ਵਿੱਚ ਅਨੇਕਾਂ ਕੌਮਾਂਤਰੀ ਪੱਧਰ ਦੇ ਖਿਤਾਬ ਆਪਣੇ ਨਾਮ ਕੀਤੇ ਸਨ। ਇਸ ਹੋਣਹਾਰ ਖਿਡਾਰੀ ਦੀ ਬੇਵਕਤੀ ਮੌਤ ਕਾਰਨ ਖੇਡ ਪ੍ਰੇਮੀਆਂ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਸੋਗ ਪਾਇਆ ਜਾ ਰਿਹਾ ਹੈ।

ਕਾਬਿਲੇਗੌਰ ਹੈ ਕਿ ਬੋਡੀ ਬਿਲਡਰ ਰੌਨ ਸਿੰਘ ਆਪਣੇ ਬਚਪਨ ਤੋਂ ਹੀ ਇਸ ਗੇਮ ਦਾ ਸ਼ੌਂਕ ਰੱਖਦਾ ਸੀ ਤੇ ਜਿਸ ਨੇ ਪੰਜਾਬ ਨਹੀਂ ਬਲਕਿ ਦੇਸ਼ ਦੁਨੀਆ ਦੇ ਕੋਨੇ-ਕੋਨੇ ਵਿੱਚ ਜਾ ਕੇ ਆਪਣੀ ਬਾਡੀ ਬਿਲਡਿੰਗ ਦੇ ਵਿੱਚ ਭਾਗ ਲੈ ਕੇ ਵੱਖ-ਵੱਖ ਤਰ੍ਹਾ ਦੇ ਤਗਮੇ ਅਤੇ ਇਨਾਮ ਹਾਸਲ ਕੀਤੇ ਰੌਨ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ ਪਤਨੀ ਅਤੇ ਦੋ ਸਾਲਾਂ ਪੁੱਤਰੀ ਨੂੰ ਛੱਡ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News