Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਪੰਜਾਬ ਵਿਜੀਲੈਂਸ ਦਫ਼ਤਰ ਤੱਕ ਕਿਵੇਂ ਪਹੁੰਚੀ CBI ?, ਵਿਜੀਲੈਂਸ ਚੀਫ਼ ਸ਼ਰਦ ਸੱਤਿਆ ਨਾਲ ਮੁਲਜ਼ਮਾਂ ਦਾ ਕੀ ਹੈ ਕੁਨੈਕਸ਼ਨ ? ਪੜ੍ਹੋ ਪੂਰੀ ਖਬਰ

CBI Raid on Punjab Vigilance Office: ਸੀਬੀਆਈ ਵੱਲੋਂ ਪੰਜਾਬ ਦੇ ਸਰਕਾਰੀ ਦਫ਼ਤਰਾਂ ‘ਚ ਭ੍ਰਿਸ਼ਟਾਚਾਰ (Corruption in Punjab Offices) ‘ਤੇ ਵੱਡੀ ਕਾਰਵਾਈ ਕਰਦੇ ਹੋਏ ਵਿਜੀਲੈਂਸ ਦਫ਼ਤਰ ‘ਚ ਭ੍ਰਿਸ਼ਟਾਚਾਰ (Corruption) ਦਾ ਖੁਲਾਸਾ ਕੀਤਾ ਹੈ। ਸੀਬੀਆਈ ਨੇ ਇਸ ਮਾਮਲੇ ਵਿੱਚ ਵਿਜੀਲੈਂਸ ਦੇ ਮੁਖੀ ਸ਼ਰਦ ਸੱਤਿਆ ਚੌਹਾਨ (Vigilance Chief Sharad Satya Chauhan) ਦੇ ਰੀਡਰ ਸਮੇਤ ਦੋ ਹੋਰ ਲੋਕਾਂ ਨੂੰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਵਿਜੀਲੈਂਸ ਦਫ਼ਤਰ ਤੱਕ ਕਿਵੇਂ ਪਹੁੰਚੀ CBI ?, ਵਿਜੀਲੈਂਸ ਚੀਫ਼ ਸ਼ਰਦ ਸੱਤਿਆ ਨਾਲ ਮੁਲਜ਼ਮਾਂ ਦਾ ਕੀ ਹੈ ਕੁਨੈਕਸ਼ਨ ? ਪੜ੍ਹੋ ਪੂਰੀ ਖਬਰ

CBI Raid on Punjab Vigilance Office: ਸੀਬੀਆਈ ਵੱਲੋਂ ਪੰਜਾਬ ਦੇ ਸਰਕਾਰੀ ਦਫ਼ਤਰਾਂ ‘ਚ ਭ੍ਰਿਸ਼ਟਾਚਾਰ (Corruption in Punjab Offices) ‘ਤੇ ਵੱਡੀ ਕਾਰਵਾਈ ਕਰਦੇ ਹੋਏ ਵਿਜੀਲੈਂਸ ਦਫ਼ਤਰ ‘ਚ ਭ੍ਰਿਸ਼ਟਾਚਾਰ (Corruption) ਦਾ ਖੁਲਾਸਾ ਕੀਤਾ ਹੈ। ਸੀਬੀਆਈ ਨੇ ਇਸ ਮਾਮਲੇ ਵਿੱਚ ਵਿਜੀਲੈਂਸ ਦੇ ਮੁਖੀ ਸ਼ਰਦ ਸੱਤਿਆ ਚੌਹਾਨ (Vigilance Chief Sharad Satya Chauhan) ਦੇ ਰੀਡਰ ਸਮੇਤ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਪਿਓ-ਪੁੱਤ ਹਨ ਅਤੇ ਸੌਦੇ ਵਿੱਚ ਵਿਚੌਲੀਏ ਸਨ। ਜਾਂਚ ਏਜੰਸੀ ਨੇ ਮੌਕੇ ਤੋਂ 13 ਲੱਖ ਰੁਪਏ ਬਰਾਮਦ ਕੀਤੇ ਗਏ ਹਨ।

ਸੀਬੀਆਈ ਨੇ ਕਿਵੇਂ ਕੀਤੀ ਕਾਰਵਾਈ ?
ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਇਹ ਕਾਰਵਾਈ ਪੰਜਾਬ ਵਿਜੀਲੈਂਸ ਬਿਊਰੋ ਨਾਲ ਜੁੜੇ ਇੱਕ ਕਥਿਤ ਰਿਸ਼ਵਤ ਮਾਮਲੇ ਵਿੱਚ ਕੀਤੀ ਹੈ। ਸੀਬੀਆਈ ਨੂੰ ਇਸ ਸੌਦੇ ਬਾਰੇ ਲੰਮੇ ਸਮੇਂ ਤੋਂ ਜਾਣਕਾਰੀ ਮਿਲ ਰਹੀ ਸੀ, ਜਿਸ ਤੋਂ ਬਾਅਦ ਏਜੰਸੀ ਨੇ ਜਾਲ ਵਿਛਾ ਕੇ ਇਹ ਕਾਰਵਾਈ ਕੀਤੀ।

ਦੱਸਿਆ ਗਿਆ ਹੈ ਇਹ ਸੌਦਾ ਚੰਡੀਗੜ੍ਹ ਦੇ ਇੱਕ 5 ਸਿਤਾਰਾ ਹੋਟਲ ‘ਚ ਰੱਖਿਆ ਗਿਆ ਸੀ, ਜਿਥੇ ਸੀਬੀਆਈ ਵੱਲੋਂ ਪਹਿਲਾਂ ਤੋਂ ਹੀ ਜਾਲ ਵਿਛਾ ਕੇ ਰੱਖਿਆ ਹੋਇਆ ਸੀ ਅਤੇ ਜਦੋਂ ਮੁਲਜ਼ਮਾਂ ਵੱਲੋਂ ਇੱਕ ਵਿਅਕਤੀ ਤੋਂ ਰਿਸ਼ਵਤ ਦੇ ਰੁਪਏ ਲਏ ਤਾਂ ਸੀਬੀਆਈ ਅਧਿਕਾਰੀਆਂ ਨੇ ਮੌਕੇ ‘ਤੇ ਕਾਬੂ ਕਰ ਲਿਆ। ਇਸ ਮਾਮਲੇ ਵਿੱਚ ਸੀਬੀਆਈ ਟੀਮ ਨੇ ਪੰਜਾਬ ਵਿਜੀਲੈਂਸ ਦੇ ਮੁਖੀ ਸ਼ਰਤ ਸੱਤਿਆ ਚੌਹਾਨ ਦੇ ਰੀਡਰ ਓਪੀ ਰਾਣਾ ਤੇ ਇੱਕ ਵਿਚੌਲੀਏ ਪਿਓ-ਪੁੱਤ ਨੂੰ ਗ੍ਰਿਫ਼ਤਾਰ ਕੀਤਾ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਇਹ ਵੀ ਖ਼ਬਰਾਂ ਸਨ ਕਿ ਓਪੀ ਰਾਣਾ ਮੌਕੇ ‘ਤੋਂ ਫ਼ਰਾਰ ਹੋ ਗਿਆ।
ਇਹ ਸਾਹਮਣੇ ਆ ਰਿਹਾ ਮਾਮਲਾ ?

ਸੂਤਰਾਂ ਅਨੁਸਾਰ, ਇਹ ਮਾਮਲਾ ਲਗਭਗ 25 ਲੱਖ ਰੁਪਏ ਦੀ ਰਿਸ਼ਵਤ ਇੱਕ ਦੇ ਸੌਦੇ ਨਾਲ ਜੁੜਿਆ ਹੈ, ਜੋ ਕਿ ਵੱਡੇ ਹੋਟਲ ਨਾਲ ਸਬੰਧਤ ਜ਼ਮੀਨ ਨਾਲ ਜੁੜਿਆ ਮਾਮਲਾ ਹੈ, ਜਿਸ ਵਿੱਚ ਸਮਝੌਤਾ ਅਤੇ ਰਾਹਤ ਦਿਵਾਉਣ ਦੇ ਬਦਲੇ ਰਿਸ਼ਵਤ ਮੰਗੀ ਜਾ ਰਹੀ ਸੀ। CBI ਨੇ ਟਰੈਪ ਦੌਰਾਨ ਕਥਿਤ ਤੌਰ ‘ਤੇ 13 ਲੱਖ ਰੁਪਏ ਕੈਸ਼ ਵੀ ਬਰਾਮਦ ਕੀਤੇ ਗਏ ਹਨ।

ਮੁਕਤਸਰ ਦਾ ਭਾਜਪਾ ਲੀਡਰ ਹੈ ਵਿਚੌਲੀਆ ਰਾਘਵ ਗੋਇਲ

ਸੀਬੀਆਈ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਰਾਘਵ ਗੋਇਲ ਤੇ ਉਸ ਦੇ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਾਘਵ ਗੋਇਲ ਭਾਰਤੀ ਜਨਤਾ ਪਾਰਟੀ ਦਾ ਆਗੂ ਹੈ ਅਤੇ ਮਲੋਟ (ਮੁਕਤਸਰ) ਦਾ ਰਹਿਣ ਵਾਲਾ ਹੈ ਅਤੇ ਵਿਜੀਲੈਂਸ ਅਧਿਕਾਰੀ ਦਾ ਕਰੀਬੀ ਦੱਸਿਆ ਜਾਂਦਾ ਹੈ। ਸੀਬੀਆਈ ਅਧਿਕਾਰੀਆਂ ਅਨੁਸਾਰ, ਰੀਡਰ ਓਪੀ ਰਾਣਾ ਅਤੇ ਪਿਓ-ਪੁੱਤ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ (ਪੀਸੀ ਐਕਟ) ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

CBI ਦੀ ਇਸ ਕਾਰਵਾਈ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਦੇ ਅੰਦਰ ਹੜਕੰਪ ਵਾਲਾ ਮਾਹੌਲ ਬਣ ਗਿਆ ਹੈ। ਏਜੰਸੀ ਹੁਣ ਇਹ ਜਾਂਚ ਕਰ ਰਹੀ ਹੈ ਕਿ ਇਸ ਕਥਿਤ ਭ੍ਰਿਸ਼ਟਾਚਾਰ ਨੈਟਵਰਕ ਵਿੱਚ ਹੋਰ ਕੌਣ‑ਕੌਣ ਸ਼ਾਮਲ ਸੀ ਅਤੇ ਕਈ ਅਧਿਕਾਰੀਆਂ ਵੱਲੋਂ ਪੁੱਛਗਿੱਛ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News