ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

ਅਰਥ- ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ । (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ । ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ।੧। ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ । ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ।ਰਹਾਉ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ । ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ । ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ । ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ । ਹੇ ਨਾਨਕ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ । ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਹੇ ਨਾਨਕ! ਆਖ—ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।੪।੨।

Read Latest News and Breaking News at Daily Post TV, Browse for more News

Ad
Ad

Punjab District News