Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ- ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

Read Latest News and Breaking News at Daily Post TV, Browse for more News

Ad
Ad

Punjab District News