Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸਲੋਕੁ ਮ: ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤਿਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓੁਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕਂੀ ਵਢਂੀ ਫਿਰਹਿ ਸੋਭਾ ਮੂਲਿ ਨ ਪਾਹਿ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਸਲੋਕੁ ਮ: ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤਿਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓੁਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕਂੀ ਵਢਂੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥ ਮ: ੩ ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥ ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥

ਅਰਥ– ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖਸ਼ੀ ਹੈ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ। ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ, ਕਿਉਂਕਿ ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਉਂਦੇ।੧। ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ, ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਧਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ। ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ, ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ; ਹੇ ਨਾਨਕ! ਇਹੋ ਜਿਹੇ ਜੀਊੜਿਆਂ ਨੂੰ ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ।੨। ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੁੰਦਾ ਹੈ ਤੇ ਉਸ ਪਿਆਰ ਦਾ ਸਦਕਾ ਉਹ ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ; ਸਤਿਗੁਰੂ ਦੇ ਕੋਲ ਆ ਕੇ ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ। ਇਹੋ ਜਿਹੇ ਗੁਰਸਿੱਖਾਂ ਦੇ ਮੂੰਹ ਉਜਲੇ ਹੁੰਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ। ਗੁਰੂ ਸਤਿਗੁਰੂ ਹਰੀ ਦੇ ਨਾਮ ਦਾ ਮਾਨੋਂ ਬੋਹਲ ਹੈ, ਵ੍ਹਡੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ਹਨ; ਸਦਕੇ ਹਾਂ ਉਹਨਾਂ ਗੁਰਸਿੱਖਾਂ ਤੋਂ, ਜੋ ਬਹਦਿਆਂ ਉਠਦਿਆਂ ਭਾਵ, ਹਰ ਵੇਲੇ ਹਰੀ ਦਾ ਨਾਮ ਸਿਮਰਦੇ ਹਨ।੧੧।

Read Latest News and Breaking News at Daily Post TV, Browse for more News

Ad
Ad

Punjab District News