Journalism Of Hope
BREAKING NEWS
ਪੰਜਾਬ ‘ਚ 27 ਅਗਸਤ ਨੂੰ ਸਰਕਾਰੀ ਕਰਕਮਚਾਰੀਆਂ ਦੀ ਹੜਤਾਲ: ਪੜ੍ਹੋ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ ?.......ਵੱਡੀ ਖ਼ਬਰ: ਭਲਕੇ ਨਹੀਂ ਰੁਕਣਗੀਆਂ ਪੰਜਾਬ ਦੀਆਂ ਬੱਸਾਂ, ਯੂਨੀਅਨ ਨੇ ਹੜਤਾਲ ਦਾ ਟਾਲਿਆ ਫੈਸਲਾ......ਨੇਪਾਲ ਦੇ ਰਸੂਵਾ ’ਚ ਭਿਆਨਕ ਹੜ੍ਹ, 133 ਭਾਰਤੀਆਂ ਸਮੇਤ 400 ਤੋਂ ਵੱਧ ਸੈਲਾਨੀ ਤੇ ਟ੍ਰੈਕਰ ਲਾਪਤਾ......ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ […]
Nishant Malyan
By : Updated On: 28 Dec 2025 07:13:AM
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਇਸ਼ਤਿਹਾਰ

ਅਰਥ- ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ । ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ । (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ ।੨। ਹੇ ਨਾਨਕ! (ਆਖ—ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ । (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ ।੩।੧੨।੧੩੯।

Read Latest News and Breaking News at Daily Post TV, Browse for more News

Ad
Ad

Punjab District News