Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ ੫॥ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਧਨਾਸਰੀ ਮਹਲਾ ੫॥ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

ਅਰਥ– ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ । (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ । ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ।੨। ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ।੩।੩।੨੧।

Read Latest News and Breaking News at Daily Post TV, Browse for more News

Ad
Ad

Punjab District News