Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ ੫॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਧਨਾਸਰੀ ਮਹਲਾ ੫॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

ਅਰਥ- ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ । (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ । ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ।੨। ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ।੩।੩।੨੧।

Read Latest News and Breaking News at Daily Post TV, Browse for more News

Ad
Ad

Punjab District News