Journalism Of Hope
BREAKING NEWS
ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਅੱਜ, ਹੱਲ ਨਾ ਹੋਇਆ ਤਾਂ ਕਰਨਗੇ ਵੱਡਾ ਐਲਾਨ.....ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ....ਮਾਨ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧੇ ਨੂੰ ਮਨਜ਼ੂਰੀ.....ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ.....ਅਦਾਕਾਰਾ ਕ੍ਰਿਤੀ ਸੈਨਨ ਰੱਖੜੀ ਵਿਵਾਦ ਮਾਮਲਾ: ਰਾਹੁਲ ਗਾਂਧੀ ਆਏ ਸਮਰਥਨ ‘ਚ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ […]
Nishant Malyan
By : Updated On: 03 Feb 2026 07:31:AM
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥

ਇਸ਼ਤਿਹਾਰ

ਅਰਥ- ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ । ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ । ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭।

Read Latest News and Breaking News at Daily Post TV, Browse for more News

Ad
Ad

Punjab District News