Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥

ਅਰਥ-ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ ।੧। ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ? ।੧।ਰਹਾਉ। ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ । ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ? ।੨। (ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ । ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ) ।੩।੧।੨੩।

Read Latest News and Breaking News at Daily Post TV, Browse for more News

Ad
Ad

Punjab District News