Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ- ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ? ।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੭।੧੩।

Read Latest News and Breaking News at Daily Post TV, Browse for more News

Ad
Ad

Punjab District News