Journalism Of Hope
BREAKING NEWS
ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਅੱਜ, ਹੱਲ ਨਾ ਹੋਇਆ ਤਾਂ ਕਰਨਗੇ ਵੱਡਾ ਐਲਾਨ.....ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ....ਮਾਨ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧੇ ਨੂੰ ਮਨਜ਼ੂਰੀ.....ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ.....ਅਦਾਕਾਰਾ ਕ੍ਰਿਤੀ ਸੈਨਨ ਰੱਖੜੀ ਵਿਵਾਦ ਮਾਮਲਾ: ਰਾਹੁਲ ਗਾਂਧੀ ਆਏ ਸਮਰਥਨ ‘ਚ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ […]
Nishant Malyan
By : Updated On: 13 Mar 2026 06:57:AM
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਇਸ਼ਤਿਹਾਰ

ਅਰਥ– ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

Read Latest News and Breaking News at Daily Post TV, Browse for more News

Ad
Ad

Punjab District News