Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧੁ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧੁ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

ਅਰਥ- ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ।੧। ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ । ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ । ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ।੨। ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ । ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ—ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ।੩। ਹੇ ਨਾਨਕ! ਆਖ—(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ।੪।੧੨।੧੮।

Read Latest News and Breaking News at Daily Post TV, Browse for more News

Ad
Ad

Punjab District News