Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ
hukam

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥

ਅਰਥ-ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ।੧। (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ।੧।ਰਹਾਉ। (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ।੨। ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ । (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ—ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ।੩।੩।
ਭਾਵ:—ਮਾਇਆ ਦਾ ਮੋਹ ਮਨੁੱਖ ਨੂੰ ਅਸਲ ਨਿਸ਼ਾਨੇ ਤੋਂ ਡੇਗ ਦੇਂਦਾ ਹੈ ।

Read Latest News and Breaking News at Daily Post TV, Browse for more News

Ad
Ad

Punjab District News