Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ
hukam

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥

ਅਰਥ- ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ । ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ ।ਰਹਾਉ। ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ । ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ । ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ—ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ ।੨।੨੫।੮੯।

Read Latest News and Breaking News at Daily Post TV, Browse for more News

Ad
Ad

Punjab District News