Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ
hukam

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਅਰਥ– ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੬।੪੭।

Read Latest News and Breaking News at Daily Post TV, Browse for more News

Ad
Ad

Punjab District News