Banner
Banner

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ […]
Amritpal Singh
By : Updated On: 13 May 2026 07:02:AM
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ
hukam

ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

ਅਰਥ- ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ । ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ । ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ—ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ । ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ।੨।੮।੧੨।

Read Latest News and Breaking News at Daily Post TV, Browse for more News

Ad
Ad