Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ
hukam

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਅਰਥ- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।੧।ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

Read Latest News and Breaking News at Daily Post TV, Browse for more News

Ad
Ad

Punjab District News