Hukumnama Sahib: 27 ਜਨਵਰੀ 2025 ਦਾ ਹੁਕਮਨਾਮਾ ਸਾਹਿਬ
ਗੂਜਰੀ ਮਹਲਾ ॥
ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ॥ 1॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਰਾ ਧੋਰਾ॥ 1॥ ਰਹਾਉ॥ ਬਲਿ ਬਲਿ ਬਲਿ ਬਲਿ ਚਰਣ ਤੁਮਾਰੇ ਈਹਾ ਊਹਾ ਤੁਮਾਰਾ ਜੋਰਾ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ॥ 2॥7॥16॥
ਵਿਆਖਿਆ:
ਗੂਜਰੀ ਮਹਲਾ 5 ॥
ਹੇ ਭਾਈ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ—ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ। ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ ।1। ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ । ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ । ਮੈਂ ਤੇਰਾ ਹੀ ਆਸਰਾ ਤੱਕਿਆ ਹੈ ।1।ਰਹਾਉ। ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ । ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ । ਹੇ ਨਾਨਕ! (ਆਖ—ਜਿਸ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ।2।7।16।