Journalism Of Hope
BREAKING NEWS
ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਅੱਜ, ਹੱਲ ਨਾ ਹੋਇਆ ਤਾਂ ਕਰਨਗੇ ਵੱਡਾ ਐਲਾਨ.....ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ....ਮਾਨ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧੇ ਨੂੰ ਮਨਜ਼ੂਰੀ.....ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ.....ਅਦਾਕਾਰਾ ਕ੍ਰਿਤੀ ਸੈਨਨ ਰੱਖੜੀ ਵਿਵਾਦ ਮਾਮਲਾ: ਰਾਹੁਲ ਗਾਂਧੀ ਆਏ ਸਮਰਥਨ ‘ਚ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

Hukamnama Sahib: ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲੴ ਸਤਿਗੁਰ ਪ੍ਰਸਾਦਿ ॥ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥ ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿਨ ਕਰੀਆ ॥ ਵਿਚਿ ਮਨ ਕੋਟਵਰੀਆ ॥ ਨਿਜ ਮੰਦਰਿ ਪਿਰੀਆ ॥ […]
Jaspreet Singh
By : Updated On: 28 Mar 2026 07:15:AM
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ
hukam

Hukamnama Sahib: ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲ
ੴ ਸਤਿਗੁਰ ਪ੍ਰਸਾਦਿ ॥
ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥ ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿਨ ਕਰੀਆ ॥ ਵਿਚਿ ਮਨ ਕੋਟਵਰੀਆ ॥ ਨਿਜ ਮੰਦਰਿ ਪਿਰੀਆ ॥ ਤਹਾ ਆਨਦ ਕਰੀਆ ॥ ਨਹ ਮਰੀਆ ਨਹ ਜਰੀਆ ॥੧॥ ਕਿਰਤਨਿ ਜੁਰੀਆ ਬਹੁ ਬਿਧਿ ਫਿਰੀਆ ਪਰ ਕਉ ਹਿਰੀਆ ॥ ਬਿਖਨਾ ਘਿਰੀਆ ॥ ਅਬ ਸਾਧੂ ਸੰਗਿ ਪਰੀਆ ॥ ਹਰਿ ਦੁਆਰੈ ਖਰੀਆ ॥ ਦਰਸਨੁ ਕਰੀਆ ॥ ਨਾਨਕ ਗੁਰ ਮਿਰੀਆ ॥ ਬਹੁਰਿ ਨ ਫਿਰੀਆ ॥੨॥੧॥੪੪॥

ਇਸ਼ਤਿਹਾਰ

ਸ਼ਨਿਚਰਵਾਰ, ੧੫ ਚੇਤ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੭੪੬)

ਪੰਜਾਬੀ ਵਿਆਖਿਆ
ਹੇ ਭਾਈ! (ਦੁਨੀਆ ਦੀਆਂ) ਪ੍ਰੀਤਾਂ ਵਿਚੋਂ ਵੱਡੀ ਪ੍ਰੀਤਿ ਮਨ ਨੂੰ ਮੋਹਣ ਵਾਲੇ ਲਾਲ-ਪ੍ਰਭੂ ਦੀ ਹੈ । ਹੇ ਮਨ! ਸਿਰਫ਼ ਉਸ ਪ੍ਰਭੂ ਦਾ ਨਾਮ ਜਪਿਆ ਕਰ । ਹੋਰ ਕੋਈ ਉੱਦਮ ਉਸ ਦੀ ਦਰਗਾਹ ਵਿਚ ਪਰਵਾਨ ਨਹੀਂ ਹੁੰਦਾ । ਹੇ ਭਾਈ! ਸੰਤਾਂ ਦੀ ਚਰਨੀਂ ਲੱਗਾ ਰਹੁ, ਅਤੇ ਆਪਣੇ ਮਨ ਵਿਚੋਂ ਡਾਂਵਾਂਡੋਲ ਰਹਿਣ-ਵਾਲੀ ਦਸ਼ਾ ਦੀ ਪਗਡੰਡੀ ਦੂਰ ਕਰ ।੧।ਰਹਾਉ। ਹੇ ਭਾਈ! ਨਿਰਲੇਪ ਪ੍ਰਭੂ ਨੇ ਤਿ੍ਰਗੁਣੀ ਸੰਸਾਰ ਬਣਾਇਆ, ਇਸ ਵਿਚ ਇਹ ਅਨੇਕਾਂ (ਸਰੀਰ-) ਕੋਠੜੀਆਂ ਉਸ ਨੇ ਵੱਖ ਵੱਖ (ਕਿਸਮ ਦੀਆਂ) ਬਣਾ ਦਿੱਤੀਆਂ । (ਹਰੇਕ ਸਰੀਰ-ਕੋਠੜੀ) ਵਿਚ ਮਨ ਨੂੰ ਕੋਤਵਾਲ ਬਣਾ ਦਿੱਤਾ । ਪਿਆਰਾ ਪ੍ਰਭੂ (ਹਰੇਕ ਸਰੀਰ-ਕੋਠੜੀ ਵਿਚ) ਆਪਣੇ ਮੰਦਰ ਵਿਚ ਰਹਿੰਦਾ ਹੈ, ਅਤੇ ਉੱਥੇ ਆਨੰਦ ਮਾਣਦਾ ਹੈ । ਉਸ ਪ੍ਰਭੂ ਨੂੰ ਨਾਹ ਮੌਤ ਆਉਂਦੀ ਹੈ, ਨਾਹ ਬੁਢਾਪਾ ਉਸ ਦੇ ਨੇੜੇ ਢੁੱਕਦਾ ਹੈ ।੧। ਹੇ ਭਾਈ! ਜੀਵ ਪ੍ਰਭੂ ਦੀ ਰਚੀ ਰਚਨਾ ਵਿਚ ਹੀ ਜੁੜਿਆ ਰਹਿੰਦਾ ਹੈ, ਕਈ ਤਰੀਕਿਆਂ ਨਾਲ ਭਟਕਦਾ ਫਿਰਦਾ ਹੈ, ਪਰਾਏ (ਧਨ ਨੂੰ, ਰੂਪ ਨੂੰ) ਤੱਕਦਾ ਫਿਰਦਾ ਹੈ, ਵਿਸ਼ੇ-ਵਿਕਾਰਾਂ ਵਿਚ ਘਿਰਿਆ ਰਹਿੰਦਾ ਹੈ । ਇਸ ਮਨੁੱਖਾ ਜਨਮ ਵਿਚ ਜਦੋਂ ਜੀਵ ਗੁਰੂ ਦੀ ਸੰਗਤਿ ਵਿਚ ਅੱਪੜਦਾ ਹੈ, ਤਾਂ ਪ੍ਰਭੂ ਦੇ ਦਰ ਤੇ ਆ ਖਲੋਂਦਾ ਹੈ, (ਪ੍ਰਭੂ ਦਾ) ਦਰਸਨ ਕਰਦਾ ਹੈ । ਹੇ ਨਾਨਕ! (ਜੇਹੜਾ ਭੀ ਮਨੁੱਖ) ਗੁਰੂ ਨੂੰ ਮਿਲਦਾ ਹੈ, ਉਹ ਮੁੜ ਜਨਮ-ਮਰਣ ਦੇ ਗੇੜ ਵਿਚ ਨਹੀਂ ਭਟਕਦਾ ।੨।੧।੪੪।

Read Latest News and Breaking News at Daily Post TV, Browse for more News

Ad
Ad

Punjab District News