Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (17-01-2026

Hukamnama Sahib: ਜੈਤਸਰੀ ਮਹਲਾ ੫ ॥ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥ ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥ ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥ ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥ ਤਿਨ ਕੈ […]
Jaspreet Singh
By : Updated On: 17 Jan 2026 07:35:AM
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (17-01-2026

Hukamnama Sahib: ਜੈਤਸਰੀ ਮਹਲਾ ੫ ॥
ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥ ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥ ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥ ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥ ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥੨॥੩॥੭॥

ਸ਼ਨਿਚਰਵਾਰ, ੪ ਮਾਘ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੭੦੧)

ਪੰਜਾਬੀ ਵਿਆਖਿਆ
ਹੇ ਭਾਈ! ਜਿਨ੍ਹਾਂ ਮਨੁੱਖਾਂ ਵਾਸਤੇ ਪਰਮਾਤਮਾ ਮਦਦਗਾਰ ਬਣ ਜਾਂਦਾ ਹੈ (ਉਹਨਾਂ ਦੀ ਉਮਰ) ਆਤਮਕ ਅਡੋਲਤਾ ਦੇ ਸਾਰੇ ਸੁਖਾਂ ਆਨੰਦਾਂ ਨਾਲ (ਬੀਤਦੀ ਹੈ) ਉਹਨਾਂ ਨੂੰ ਕੋਈ ਰੋਗ ਨਹੀਂ ਪੋਂਹਦਾ ।੧।ਰਹਾਉ। ਹੇ ਭਾਈ! ਉਹ ਮਨੁੱਖ ਸਭਨਾਂ ਨਾਲ (ਵਰਤਦੇ) ਦਿੱਸਦੇ ਹਨ, ਪਰ ਉਹ (ਮਾਇਆ ਤੋਂ) ਨਿਰਲੇਪ ਰਹਿੰਦੇ ਹਨ, ਮਾਇਆ ਉਹਨਾਂ ਉਤੇ ਆਪਣਾ ਜ਼ੋਰ ਨਹੀਂ ਪਾ ਸਕਦੀ । ਉਹ ਇਕ ਪਰਮਾਤਮਾ ਦੇ ਪ੍ਰੇਮ ਵਿਚ ਟਿਕੇ ਰਹਿੰਦੇ ਹਨ, ਉਹ ਜੀਵਨ ਦੀ ਅਸਲੀਅਤ ਦੇ ਜਾਣਨ ਵਾਲੇ ਬਣ ਜਾਂਦੇ ਹਨ—ਇਹ ਅਕਲ ਉਹਨਾਂ ਗੁਰੂ ਪਾਸੋਂ ਪ੍ਰਾਪਤ ਕਰ ਲਈ ਹੁੰਦੀ ਹੈ ।੧। ਹੇ ਨਾਨਕ! ਉਹੀ ਮਨੁੱਖ ਪ੍ਰੇਮ-ਭਰੇ ਹਿਰਦੇ ਵਾਲੇ ਸੰਤ ਬਣ ਜਾਂਦੇ ਹਨ, ਜਿਨ੍ਹਾਂ ਉਤੇ ਮਾਲਕ-ਪ੍ਰਭੂ ਦੀ ਕਿਰਪਾ ਮੇਹਰ ਦਇਆ ਹੁੰਦੀ ਹੈ ਜੇਹੜੇ ਮਨੁੱਖ ਸਦਾ ਪ੍ਰੇਮ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਸੰਗਤਿ ਵਿਚ ਰਹਿ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।੨।੩।੭।

Read Latest News and Breaking News at Daily Post TV, Browse for more News

Ad
Ad