Journalism Of Hope
BREAKING NEWS
ਪੰਜਾਬ ‘ਚ 27 ਅਗਸਤ ਨੂੰ ਸਰਕਾਰੀ ਕਰਕਮਚਾਰੀਆਂ ਦੀ ਹੜਤਾਲ: ਪੜ੍ਹੋ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ ?.......ਵੱਡੀ ਖ਼ਬਰ: ਭਲਕੇ ਨਹੀਂ ਰੁਕਣਗੀਆਂ ਪੰਜਾਬ ਦੀਆਂ ਬੱਸਾਂ, ਯੂਨੀਅਨ ਨੇ ਹੜਤਾਲ ਦਾ ਟਾਲਿਆ ਫੈਸਲਾ......ਨੇਪਾਲ ਦੇ ਰਸੂਵਾ ’ਚ ਭਿਆਨਕ ਹੜ੍ਹ, 133 ਭਾਰਤੀਆਂ ਸਮੇਤ 400 ਤੋਂ ਵੱਧ ਸੈਲਾਨੀ ਤੇ ਟ੍ਰੈਕਰ ਲਾਪਤਾ......ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (3-09-2025)

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ […]
Khushi
By : Updated On: 03 Sep 2025 07:17:AM
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (3-09-2025)

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥

ਇਸ਼ਤਿਹਾਰ

ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰ

Read Latest News and Breaking News at Daily Post TV, Browse for more News

Ad
Ad

Punjab District News