Journalism Of Hope
BREAKING NEWS
ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਅੱਜ, ਹੱਲ ਨਾ ਹੋਇਆ ਤਾਂ ਕਰਨਗੇ ਵੱਡਾ ਐਲਾਨ.....ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ....ਮਾਨ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧੇ ਨੂੰ ਮਨਜ਼ੂਰੀ.....ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ.....ਅਦਾਕਾਰਾ ਕ੍ਰਿਤੀ ਸੈਨਨ ਰੱਖੜੀ ਵਿਵਾਦ ਮਾਮਲਾ: ਰਾਹੁਲ ਗਾਂਧੀ ਆਏ ਸਮਰਥਨ ‘ਚ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ […]
Khushi
By : Updated On: 25 Apr 2026 06:46:AM
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ 

ਇਸ਼ਤਿਹਾਰ

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

Read Latest News and Breaking News at Daily Post TV, Browse for more News

Ad
Ad

Punjab District News