Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥

ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿਰੇ) ਘੜਿਆ ਜਾਂਦਾ ਹੈ (ਲੋਹੇ ਤੋਂ ਕੰਮ ਆਉਣ ਵਾਲੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ) ਤਿਵੇਂ ਮਾਇਆ-ਵੇੜ੍ਹਿਆ ਜੀਵ ਜੂਨਾਂ ਵਿਚ ਪਾਇਆ ਜਾਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਾਇਆ ਹੋਇਆ ਗੇੜ ਵਿਚ ਚੱਕਰ ਲਾਂਦਾ ਹੈ (ਤੇ ਆਖ਼ਿਰ ਗੁਰੂ ਦੀ ਮੇਹਰ ਨਾਲ ਸੁਮੱਤ ਸਿੱਖਦਾ ਹੈ) ॥੧॥ (ਸਹੀ ਜੀਵਨ-ਜਾਚ) ਸਮਝਣ ਤੋਂ ਬਿਨਾ ਮਨੁੱਖ (ਜੇਹੜਾ ਭੀ) ਕਰਮ ਕਰਦਾ ਹੈ ਦੁੱਖ (ਪੈਦਾ ਕਰਨ ਵਾਲਾ ਕਰਦਾ ਹੈ) ਦੁੱਖ ਹੀ ਦੁੱਖ (ਸਹੇੜਦਾ ਹੈ)। ਹਉਮੈ ਦੇ ਕਾਰਨ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ॥੧॥ ਰਹਾਉ॥ ਹੇ ਪ੍ਰਭੂ! (ਭਟਕ ਭਟਕ ਕੇ ਆਖ਼ਿਰ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤੂੰ ਉਸ ਨੂੰ (ਚੌਰਾਸੀ ਦੇ ਗੇੜ ਤੋਂ) ਬਚਾਂਦਾ ਹੈਂ; ਉਹ, ਹੇ ਪ੍ਰਭੂ! ਤੇਰਾ ਨਾਮ ਸਿਮਰਦਾ ਹੈ। ਗੁਰੂ (ਭੀ) ਤੂੰ ਆਪਣੀ ਰਜ਼ਾ ਅਨੁਸਾਰ ਹੀ ਮਿਲਾਂਦਾ ਹੈਂ (ਜਿਸ ਨੂੰ ਮਿਲਦਾ ਹੈ) ਉਹ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਗੁਰ-ਸ਼ਬਦ ਅਨੁਸਾਰ ਆਚਰਨ ਬਣਾਂਦਾ ਹੈ) ॥੨॥

Read Latest News and Breaking News at Daily Post TV, Browse for more News

Ad
Ad

Punjab District News