Journalism Of Hope
BREAKING NEWS
ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਅੱਜ, ਹੱਲ ਨਾ ਹੋਇਆ ਤਾਂ ਕਰਨਗੇ ਵੱਡਾ ਐਲਾਨ.....ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ....ਮਾਨ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧੇ ਨੂੰ ਮਨਜ਼ੂਰੀ.....ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ.....ਅਦਾਕਾਰਾ ਕ੍ਰਿਤੀ ਸੈਨਨ ਰੱਖੜੀ ਵਿਵਾਦ ਮਾਮਲਾ: ਰਾਹੁਲ ਗਾਂਧੀ ਆਏ ਸਮਰਥਨ ‘ਚ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ […]
Khushi
By : Updated On: 07 May 2026 07:07:AM
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥

ਇਸ਼ਤਿਹਾਰ

ਸੋਰਠਿ ਮਹਲਾ ੧ ॥ ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ । ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ । (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ ।੧। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ । ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ । (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ ।ਰਹਾਉ। (ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ । ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ ।੨। ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ । ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ ।੩। ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ । ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ ।੪।੮।

Read Latest News and Breaking News at Daily Post TV, Browse for more News

Ad
Ad

Punjab District News