Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ […]
Khushi
By : Updated On: 21 Jul 2026 06:37:AM
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

ਇਸ਼ਤਿਹਾਰ

ਪਦ ਅਰਥ: ਦੁਪਦੇ = ਦੋ ਪਦਾਂ ਵਾਲੇ, ਦੋ ਬੰਦਾਂ ਵਾਲੇ। ਸਗਲ ਬਨਸਪਤਿ = ਸਾਰੀ ਬਨਸਪਤੀ, ਸਾਰੇ ਬੂਟੇ। ਬੈਸੰਤਰੁ = ਅੱਗ। ਘੀਆ = ਘਿਓ। ਸਮਾਣੀ = ਸਮਾਈ ਹੋਈ ਹੈ। ਘਟਿ ਘਟਿ = ਹਰੇਕ ਸਰੀਰ ਵਿਚ। ਮਾਧਉ = ਮਾਧਵ, ਮਾਇਆ ਦਾ ਪਤੀ; ਪਰਮਾਤਮਾ। ਜੀਆ = ਸਭ ਜੀਵਾਂ ਵਿਚ।੧। ਰਹਿਆ ਸਮਾਹਿਓ = ਸਮਾ ਰਿਹਾ ਹੈ। ਪੂਰਨ = ਪੂਰੇ ਤੌਰ ਤੇ। ਜਲਿ = ਪਾਣੀ ਵਿਚ। ਆਹਿਓ = ਹੈ।੧।ਰਹਾਉ। ਗੁਣ ਨਿਧਾਨ ਜਸੁ = ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦਾ ਜਸ। ਸਤਿਗੁਰਿ = ਗੁਰੂ ਨੇ। ਭਰਮੁ = ਭੁਲੇਖਾ। ਚੁਕਾਇਓ = ਦੂਰ ਕਰ ਦਿੱਤਾ ਹੈ। ਅਲੇਪਾ = ਨਿਰਲੇਪ ॥੨॥੧॥੨੯॥

ਅਰਥ: ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ ((ਮੇਰਾ) ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Read Latest News and Breaking News at Daily Post TV, Browse for more News

Ad
Ad

Punjab District News