Journalism Of Hope
BREAKING NEWS
ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਅੱਜ, ਹੱਲ ਨਾ ਹੋਇਆ ਤਾਂ ਕਰਨਗੇ ਵੱਡਾ ਐਲਾਨ.....ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ....ਮਾਨ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧੇ ਨੂੰ ਮਨਜ਼ੂਰੀ.....ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ.....ਅਦਾਕਾਰਾ ਕ੍ਰਿਤੀ ਸੈਨਨ ਰੱਖੜੀ ਵਿਵਾਦ ਮਾਮਲਾ: ਰਾਹੁਲ ਗਾਂਧੀ ਆਏ ਸਮਰਥਨ ‘ਚ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

Hukamnama Sahib: ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ […]
Jaspreet Singh
By : Published: 16 Mar 2026 07:19:AM
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

Hukamnama Sahib: ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਇਸ਼ਤਿਹਾਰ

ਸੋਮਵਾਰ, ੩ ਚੇਤ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੧੯)

ਪੰਜਾਬੀ ਵਿਆਖਿਆ
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੧। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪।

Read Latest News and Breaking News at Daily Post TV, Browse for more News

Ad
Ad

Punjab District News