Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਮੁੱਖਵਾਕ; ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਧਨਾਸਰੀ ਮਹਲਾ ੪॥ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ
hukam

ਮੁੱਖਵਾਕ; ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

ਧਨਾਸਰੀ ਮਹਲਾ ੪॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

ਸੋਮਵਾਰ, ੧੭ ਕੱਤਕ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੬੮)

ਪੰਜਾਬੀ ਵਿਆਖਿਆ

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। ਮੇਹਰ ਕਰ, ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਹੀ ਮੇਰੇ ਮੂੰਹ ਵਿਚ ਆਪਣੇ ਨਾਮ ਦੀ ਸ੍ਵਾਂਤੀ ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਅਫ਼ੀਮ ਆਦਿਕ ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ। ਰਹਾਉ। ਹੇ ਪ੍ਰਭੂ! ਤੂੰ ਗੁਣਾਂ ਦਾ ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੑਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ ਬਖ਼ਸ਼ੇ ਹੋਏ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ ਲੋਕ ਪਰਲੋਕ ਵਿਚ ਬੜੀ ਸੋਭਾ ਮਿਲੀ। ਜਿਨੑਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

Read Latest News and Breaking News at Daily Post TV, Browse for more News

Ad
Ad

Punjab District News