Journalism Of Hope
BREAKING NEWS
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ ਸਚਿਨ ਪਾਇਲਟ, ਬਘੇਲ ਦੀ ਛੁੱਟੀ......ਪੰਜਾਬ ਸਮੇਤ 4 ਸੂਬਿਆਂ ਵਿੱਚ ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ.....ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ....ਕੇਂਦਰ ਨੇ 8 ਹਾਈਕੋਰਟਾਂ ਵਿੱਚ ਨਵੇਂ ਚੀਫ਼ ਜਸਟਿਸ ਕੀਤੇ ਨਿਯੁਕਤ.....ਅੰਮ੍ਰਿਤਸਰ ਦੀ ਸਿੱਖ ਲੜਕੀ ਦਾ ਲੰਡਨ ਵਿੱਚ ਧਰਮ ਪਰਿਵਰਤਨ !, 2 ਪਤਨੀਆਂ ਵਾਲੇ ਨਾਲ ਕਰਵਾਇਆ ਵਿਆਹ.....PCB ਨੇ ਕਬਜ਼ੇ ’ਚ ਲਏ ਪਾਕਿਸਤਾਨੀ ਕ੍ਰਿਕਟਰਾਂ ਦੇ ਫੋਨ ! ਪਾਕਿ-ਨਿਊਜ਼ ਚੈਨਲ ਨੇ ਕੀਤਾ ਦਾਅਵਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਟੋਡੀ ਮਹਲਾ ੫ ॥ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ […]
Nishant Malyan
By : Updated On: 14 Jul 2025 07:40:AM
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਟੋਡੀ ਮਹਲਾ ੫ ॥
ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥

ਅਰਥ- ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ । ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ। ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ । ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ । ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ । ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ—) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ ।੨।੪।੯।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News