Journalism Of Hope
BREAKING NEWS
34 ਸਾਲ ਪੁਰਾਣੇ ਅਗਵਾ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ.....39 ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਪੂਰੀ ਲਿਸਟ.......ਫੈਕਟਰੀ ਦੇ ਲੈਣ-ਦੇਣ ਦੇ ਵਿਵਾਦ ‘ਚ ਦੋ ਭਰਾ ਅਗਵਾ: ਜ਼ਬਰਦਸਤੀ ਖਾਤਿਆਂ ‘ਚ ਟਰਾਂਸਫਰ ਕਰਵਾਏ 72 ਲੱਖ ਰੁਪਏ......ਕੁੜੀ ਨੇ ਕਰਵਾਇਆ ਪ੍ਰੇਮ ਵਿਆਹ: ਨਾਰਾਜ਼ ਪੇਕੇ ਪਰਿਵਾਰ ਨੇ ਕੀਤਾ ਅਗਵਾ......ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ’ਚ ਸੁਰੱਖਿਆ ਸਖ਼ਤ, ਨੀਮ ਫ਼ੌਜੀ ਬਲਾਂ ਦੀਆਂ 3 ਕੰਪਨੀਆਂ ਤਾਇਨਾਤ.....ਜੰਮੂ-ਕਸ਼ਮੀਰ ’ਚ ਲਾਪਤਾ ਹੋਏ ਦੋ ਸਪੈਸ਼ਲ ਪੁਲਿਸ ਅਫਸਰਾਂ ਦੀਆਂ ਮਿਲੀਆਂ ਲਾਸ਼ਾਂ......ਸੰਗੀਤਕਾਰ ਅਨਿਰੁੱਧ ਰਵਿਚੰਦਰ ਨੇ SRH ਦੀ ਮਾਲਕਣ ਕਾਵਿਆ ਮਾਰਨ ਨਾਲ ਕਰਵਾਇਆ ਵਿਆਹ.....ਅਲ ਨੀਨੋ ਦਾ ਪ੍ਰਭਾਵ: ਪੰਜਾਬ ‘ਚ ਨਵੰਬਰ ਮਹੀਨੇ ਵੀ ਦਿਨ ਵੇਲੇ ਗਰਮੀ ਦਾ ਅਹਿਸਾਸ, ਇਸ ਵਾਰ ਘੱਟ ਪੈ ਸਕਦੀ ਹੈ ਠੰਢ......ਹਾਥੀ ਦਾ ਬੁਲੇਟ ਸਵਾਰ ਨੌਜਵਾਨ ’ਤੇ ਹਮਲਾ, ਉੱਪਰੋਂ ਪੈਰ ਰੱਖ ਕੇ ਲੰਘਿਆ; ਵਾਲ-ਵਾਲ ਬਚੀ ਜਾਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ ੫ ॥ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ
hukam

ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਸ਼ੁੱਕਰਵਾਰ, ੨੮ ਕੱਤਕ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੮੨)

ਪੰਜਾਬੀ ਵਿਆਖਿਆ
ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੬।੪੭।

Read Latest News and Breaking News at Daily Post TV, Browse for more News

Ad
Ad

Punjab District News