Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸੋਰਠਿ ਮਹਲਾ ੫ ॥ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ
hukam

ਸੋਰਠਿ ਮਹਲਾ ੫ ॥
ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥

ਬੁੱਧਵਾਰ, ੩ ਮੱਘਰ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੦੯)

ਪੰਜਾਬੀ ਵਿਆਖਿਆ
ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ। ਰਹਾਉ। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ। ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨। ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ ਮੇਰੇ ਸਿਰ ਉਤੇ ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

Read Latest News and Breaking News at Daily Post TV, Browse for more News

Ad
Ad

Punjab District News