Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸੋਰਠਿ ਮਹਲਾ ੫ ॥ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ
hukam

ਸੋਰਠਿ ਮਹਲਾ ੫ ॥
ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥

ਸ਼ਨਿੱਚਰਵਾਰ, ੧੩ ਮੱਘਰ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੧੩)

ਪੰਜਾਬੀ ਵਿਆਖਿਆ
(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ ।੧।ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ । (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ ।ਰਹਾਉ।ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ । ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ ।੨।ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ । ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ ।੩। ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ । ਹੇ ਨਾਨਕ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ ।੪।੫।੧੬।

Read Latest News and Breaking News at Daily Post TV, Browse for more News

Ad
Ad

Punjab District News