Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਰਾਮਕਲੀ ਮਹਲਾ ੧ ॥ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ
hukam

ਰਾਮਕਲੀ ਮਹਲਾ ੧ ॥
ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥

ਮੰਗਲਵਾਰ, ੧੮ ਕੱਤਕ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੮੭੭)

ਪੰਜਾਬੀ ਵਿਆਖਿਆ
(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ । (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ ।੧। ਹੇ ਜੋਗੀ! (ਮੇੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ । (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ ।੧।ਰਹਾਉ। (ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ ।੨। ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ ।੩। ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ ।੪।੪।

Read Latest News and Breaking News at Daily Post TV, Browse for more News

Ad
Ad

Punjab District News