Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ, ਡੀਏ ’ਚ 3 ਫੀਸਦੀ ਵਾਧਾ......ਅਸ਼ਵਨੀ ਦੇ ਮੈਡੀਕਲ ਸਟੋਰ ’ਤੇ ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, FIR ਦਰਜ.....ਪੰਚਕੂਲਾ ਦੇ ਸਕੂਲ ‘ਚ 6 ਸਾਲਾ ਬੱਚੀ ਨਾਲ ਕੁੱਟਮਾਰ ਦਾ ਮਾਮਲਾ: ਬੱਚੀ ਨੂੰ PGI ਤੋਂ ਮਿਲੀ ਛੁੱਟੀ.....ਦਲਜੀਤ ਸਿੰਘ ਦਾ ਸਸਕਾਰ ਚੰਡੀਗੜ੍ਹ ’ਚ ਨਹੀਂ, ਜੱਦੀ ਪਿੰਡ ਭੰਮੇ ਕਲਾਂ ਵਿਖੇ ਕਰਾਂਗੇ: ਪਰਿਵਾਰਕ ਮੈਂਬਰ.....ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਈਡੀ ਦੀ ਰੇਡ ਖ਼ਤਮ.....ਮੋਗਾ ਦੀ ‘ਆਪ’ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ’ਤੇ ਈਡੀ ਦੀ ਰੇਡ.....ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਸਮਾਗਮ ’ਚ ਪਹੁੰਚੇ PM ਮੋਦੀ, ਨਵ-ਵਿਆਹੁਤਾ ਜੋੜੇ ਨੂੰ ਦਿੱਤਾ ਆਸ਼ੀਰਵਾਦ.....ਪੰਜਾਬ ਪੁਲਿਸ ਦਾ ਹਾਈਟੈਕ ਪਲਾਨ: CCTV ਕੈਮਰਿਆਂ ਰਾਹੀਂ ਫੜੇ ਜਾਣਗੇ ਗੈਂਗਸਟਰ......ਰਾਜਸਥਾਨ ’ਚ ਰੇਲਵੇ ਟਰੈਕ ’ਤੇ ਜ਼ੋਰਦਾਰ ਧਮਾਕਾ, ਟਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਬਿਲਾਵਲੁ ॥ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ
hukam

ਬਿਲਾਵਲੁ ॥
ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥

ਵੀਰਵਾਰ, ੨੦ ਕੱਤਕ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੮੫੭)

ਪੰਜਾਬੀ ਵਿਆਖਿਆ
(ਮੇਰੇ ਅੰਦਰ) ਸਤਿਗੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ, ਪ੍ਰਭੂ-ਚਰਨਾਂ ਵਿਚ ਮੇਰੀ ਸੁਰਤ ਜੁੜ ਗਈ ਹੈ, ਤੇ ਮੈਂ ਜਗਤ ਵਿਚ ਵਿਚਰਦਾ ਹੋਇਆ ਹੀ ਉਸ ਹਾਲਤ ਵਿਚ ਟਿਕਿਆ ਰਹਿੰਦਾ ਹਾਂ ਜਿੱਥੇ ਮਾਇਆ ਦੇ ਫੁਰਨੇ ਨਹੀਂ ਉਠਦੇ ।੧।ਰਹਾਉ। ਹੇ ਪੰਡਿਤ! ਜਿਵੇਂ ਕੈਂਹ ਦੇ ਭਾਂਡੇ ਨੂੰ ਠਣਕਾਇਆਂ ਉਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ (ਠਣਕਾਣਾ) ਛੱਡ ਦੇਈਏ ਤਾਂ ਉਹ ਅਵਾਜ਼ ਕੈਂਹ ਵਿਚ ਹੀ ਮੁੱਕ ਜਾਂਦੀ ਹੈ, ਤਿਵੇਂ ਇਸ ਸਰੀਰਕ ਮੋਹ ਦਾ ਹਾਲ ਹੈ । (ਜਦੋਂ ਦੀ ਬੁੱਧ ਜਾਗੀ ਹੈ) ਮੇਰਾ ਸਰੀਰ ਨਾਲੋਂ ਮੋਹ ਮਿਟ ਗਿਆ ਹੈ (ਮੇਰਾ ਇਹ ਮਾਇਕ ਪਦਾਰਥਾਂ ਨਾਲ ਠਟਕਣ ਵਾਲਾ ਭਾਂਡਾ ਭੱਜ ਗਿਆ ਹੈ), ਹੁਣ ਪਤਾ ਹੀ ਨਹੀਂ ਕਿ ਉਹ ਤਿ੍ਰਸ਼ਨਾ ਦੀ ਅਵਾਜ਼ ਕਿੱਥੇ ਜਾ ਗੁੰਮ ਹੋਈ ਹੈ ।੧। (ਸਤਿਗੁਰੂ ਦੀ ਸਿੱਖਿਆ ਨਾਲ ਬੁੱਧ ਜਾਗਣ ਤੇ) ਮੈਂ ਅੰਦਰਲੀ ਖਿੱਝ ਦੂਰ ਕਰ ਲਈ ਹੈ, ਹੁਣ ਮੈਨੂੰ ਹਰੇਕ ਘਟ ਵਿਚ ਪ੍ਰਭੂ ਦੀ ਜੋਤ ਜਗਦੀ ਦਿੱਸ ਰਹੀ ਹੈ; ਮੇਰੇ ਅੰਦਰ ਐਸੀ ਮੱਤ ਪੈਦਾ ਹੋ ਗਈ ਹੈ ਕਿ ਮੈਂ ਅੰਦਰੋਂ ਵਿਰਕਤ ਹੋ ਗਿਆ ਹਾਂ ।੨। ਹੁਣ ਅੰਦਰੋਂ ਹੀ ਮੈਨੂੰ ਆਪੇ ਦੀ ਸੂਝ ਪੈ ਗਈ ਹੈ, ਮੇਰੀ ਜੋਤ ਰੱਬੀ-ਜੋਤ ਵਿਚ ਰਲ ਗਈ ਹੈ । ਹੇ ਕਬੀਰ! ਆਖ—ਹੁਣ ਮੈਂ ਗੋਬਿੰਦ ਨਾਲ ਜਾਣ-ਪਛਾਣ ਪਾ ਲਈ ਹੈ, ਮੇਰਾ ਮਨ ਗੋਬਿੰਦ ਨਾਲ ਗਿੱਝ ਗਿਆ ਹੈ ।੩।੧੧।
ਸ਼ਬਦ ਦਾ ਭਾਵ: — ਜਿਤਨਾ ਚਿਰ ਸਰੀਰ ਨਾਲ ਮੋਹ ਹੈ, ਦੇਹ-ਅੱਧਿਆਸ ਹੈ, ਉਤਨਾ ਚਿਰ ਮਨ ਵਿਚ ਖਿੱਝ ਪੈਦਾ ਹੋਣ ਦੇ ਕਾਰਨ ਬਣਦੇ ਹੀ ਰਹਿੰਦੇ ਹਨ, ਮੱਥੇ ਵੱਟ ਪੈਂਦੇ ਹੀ ਰਹਿੰਦੇ ਹਨ । ਪਰ ਗੁਰੂ ਦੀ ਸ਼ਰਨ ਪੈ ਕੇ ਨਾਮ ਜਪਿਆਂ ਇਹ ਤਿ੍ਰਊੜੀ ਮੁੱਕ ਜਾਂਦੀ ਹੈ ।

Read Latest News and Breaking News at Daily Post TV, Browse for more News

Ad
Ad

Punjab District News