Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ ੫॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ ੫॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥

ਪਦ ਅਰਥ: ਲਾਗੋ = ਲੱਗ ਗਿਆ ਹੈ । ਸਿਉ = ਨਾਲ। ਹੇਤੁ = ਪਿਆਰ। ਸਹਾਈ = ਮਦਦਗਾਰ। ਜਿਨਿ = ਜਿਸ (ਗੁਰੂ) ਨੇ। ਕੇਤੁ = ਝੰਡਾ, ਬੋਦੀ ਵਾਲਾ ਤਾਰਾ ਜੋ ਮਨਹੂਸ ਸਮਝਿਆ ਜਾਂਦਾ ਹੈ ॥੧॥ ਦੇਇ = ਦੇ ਕੇ। ਕਰਿ = ਬਣਾ ਕੇ। ਬਿਰਥਾ = {व्यथा} ਪੀੜ, ਦਰਦ। ਸਗਲ = ਸਾਰੀ। ਨਿੰਦਕ ਕੇ ਮੁਖ = ਨਿੰਦਕਾਂ ਦੇ ਮੂੰਹ। ਜਨ = ਸੇਵਕ ॥੧॥ ਸਾਚਾ = ਸਦਾ ਕਾਇਮ ਰਹਿਣ ਵਾਲਾ। ਕੰਠਿ = ਗਲ ਨਾਲ। ਮਾਣੇ = ਮਾਣਿ, ਮਾਣ। ਸੁਖ = ਆਤਮਕ ਆਨੰਦ। ਗਾਇ = ਗਾ ਕੇ ॥੨॥੧੭॥

ਅਰਥ: ਹੇ ਭਾਈ! (ਉਸ ਗੁਰੂ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) ॥੧॥ ਰਹਾਉ॥ (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥ ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ Rd ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ! ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ॥੨॥੧੭॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Read Latest News and Breaking News at Daily Post TV, Browse for more News

Ad
Ad

Punjab District News