Journalism Of Hope
BREAKING NEWS
ਚੰਡੀਗੜ੍ਹ-43 IED ਮਾਮਲਾ: 3 ਮੁਲਜ਼ਮਾਂ ਦੀ ਕੋਰਟ ‘ਚ ਪੇਸ਼ੀ, ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ.....CM ਮਾਨ ਦੀ ਪਤਨੀ ਨੇ ਰਿਟਾਇਰਡ ਜੱਜ ਨੂੰ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, 5 ਕਰੋੜ ਰਿਸ਼ਵਤ ਦੇ ਦੋਸ਼ਾਂ ਨੂੰ ਦੱਸਿਆ ਝੂਠਾ.....ਵਿਦੇਸ਼ ਤੋਂ ਭਾਰਤ ਲਿਆਂਦੇ 3 ਵਾਂਟੇਡ ਗੈਂਗਸਟਰ, ਬੰਬੀਹਾ ਗੈਂਗ ਨਾਲ ਜੁੜੇ ਹੋਣ ਦਾ ਸ਼ੱਕ.... ਬੇਹੱਦ ਮੰਦਭਾਗੀ ਘਟਨਾ, ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਨਾਲ ਵਕੀਲ ਦੀ ਮੌਤ.....CM ਭਗਵੰਤ ਮਾਨ ਦਾ ਐਲਾਨ, ਕਬੱਡੀ ਖਿਡਾਰੀ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, ਪਿੰਡ ‘ਚ ਬਣੇਗਾ ਆਧੁਨਿਕ ਸਟੇਡੀਅਮ.....

Hukumnama Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ

ਸੋਰਠਿ ਮਹਲਾ ੫ ॥ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ […]
Ranjit Singh
By : Published: 25 Aug 2026 07:09:AM
Hukumnama Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ
hukam

ਸੋਰਠਿ ਮਹਲਾ ੫ ॥
ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥

ਇਸ਼ਤਿਹਾਰ

ਮੰਗਲਵਾਰ, ੯ ਭਾਦੋਂ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੧੮)

ਪੰਜਾਬੀ ਵਿਆਖਿਆ
ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ । ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ । ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ ।੧। ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ । ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।੧।ਰਹਾਉ।ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ । ਹੇ ਨਾਨਕ! (ਆਖ—ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ ।੨।੭।੩੫।

Read Latest News and Breaking News at Daily Post TV, Browse for more News

Ad
Ad

Punjab District News