Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

Hukumnama Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ

ਵਡਹੰਸੁ ਮਹਲਾ ੩ ॥ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ […]
By : Updated On: 11 Oct 2026 07:09:AM
Hukumnama Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ
hukam

ਵਡਹੰਸੁ ਮਹਲਾ ੩ ॥
ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥

ਇਸ਼ਤਿਹਾਰ

ਐਤਵਾਰ, ੨੫ ਅੱਸੂ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੫੬੦)

ਪੰਜਾਬੀ ਵਿਆਖਿਆ
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ । ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤਿ੍ਰਸ਼ਨਾ ਵਲੋਂ) ਰੱਜ ਜਾਂਦਾ ਹੈ ।੧। ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ ।੧।ਰਹਾਉ। (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤਿ੍ਰਸ਼ਨਾ ਵਲੋਂ) ਰੱਜ ਜਾਂਦਾ ਹੈ ।੨। (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ।੩। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ।੪।੭।

Read Latest News and Breaking News at Daily Post TV, Browse for more News

Ad
Ad

Punjab District News