Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

Hukumnama Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ

ਟੋਡੀ ਮਹਲਾ ੫ ॥ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ […]
Ranjit Singh
By : Updated On: 02 Sep 2026 07:17:AM
Hukumnama Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ
hukam

ਟੋਡੀ ਮਹਲਾ ੫ ॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥

ਇਸ਼ਤਿਹਾਰ

ਬੁੱਧਵਾਰ, ੧੭ ਭਾਦੋਂ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੭੧੫)

ਪੰਜਾਬੀ ਵਿਆਖਿਆ
ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ, ਜਿਵੇਂ ਮੱਛੀ ਨੂੰ ਕੁੰਡੀ ਵਿਚ।ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ ਸਦਾ ਬਹੁਤ ਬਹੁਤ ਮਾਇਆ ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ ਦਿੱਤਾ ਹੋਇਆ ਇਹ ਸਰੀਰ ਹੈ, ਇਸੇ ਨਾਲ ਮੂਰਖ ਜੀਵ ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ ਆਪਣੇ ਮਨ ਨੂੰ ਤ੍ਰਿਸ਼ਨਾ ਦੀ ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, ਇਸ ਦੀ ਬਰਕਤਿ ਨਾਲ ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! (ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।

Read Latest News and Breaking News at Daily Post TV, Browse for more News

Ad
Ad

Punjab District News