Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ 6 PCS ਅਧਿਕਾਰੀਆਂ ਦੀ ਨਵੀਂ ਤਾਇਨਾਤੀ, ਤੁਰੰਤ ਜੁਆਇਨ ਕਰਨ ਦੇ ਹੁਕਮ.....ਪੰਜਾਬ ਭਰ ‘ਚ ਅੱਜ ਪ੍ਰਾਈਵੇਟ ਸਕੂਲ-ਕਾਲਜ ਬੱਸਾਂ ਦਾ ਚੱਕਾ ਜਾਮ.....ਪੰਜਾਬ ‘ਚ CM ਦਫ਼ਤਰ ‘ਚ ਭ੍ਰਿਸ਼ਟਾਚਾਰ ਦੇ ਦਾਅਵਿਆਂ ਨੂੰ ਲੈ ਕੇ ਪੁਲਿਸ ਤੇ ED ਆਹਮੋ-ਸਾਹਮਣੇ....ਪੰਜਾਬ ਸਰਕਾਰ ਦੇ ਮਾਲਵਾ ਨਹਿਰ ਪ੍ਰੋਜੈਕਟ ’ਤੇ ਹਾਈਕੋਰਟ ਨੇ ਲਾਈ ਰੋਕ......ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦੇ ਪੱਕੇ ਮੋਰਚੇ ’ਚ ਪਹੁੰਚੇ ਗਾਇਕ ਰੇਸ਼ਮ ਅਨਮੋਲ.....ਪਾਕਿਸਤਾਨ ਦੇ F-16 ਨੂੰ ਢੇਰ ਕਰਨ ਵਾਲੇ ਅਭਿਨੰਦਨ ਨੇ ਛੱਡੀ ਏਅਰਫੋਰਸ, ਹੁਣ ਬਣੇ ਪ੍ਰਾਈਵੇਟ ਏਅਰਲਾਈਨ ਦੇ ਪਾਇਲਟ.....

Hukumnama Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ

ਧਨਾਸਰੀ ਮਹਲਾ ੧ ਘਰੁ ੧ ਚਉਪਦੇੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ […]
Ranjit Singh
By : Published: 04 Sep 2026 07:13:AM
Hukumnama Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ
hukam

ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

ਇਸ਼ਤਿਹਾਰ

ਸ਼ੁੱਕਰਵਾਰ, ੧੯ ਭਾਦੋਂ (ਸੰਮਤ ੫੫੮ ਨਾਨਕਸ਼ਾਹੀ)
(ਅੰਗ: ੬੬੦)

ਪੰਜਾਬੀ ਵਿਆਖਿਆ
ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ ਮੇਰੀ ਜਿੰਦ ਕੰਬਦੀ ਹੈ ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ । ਸੋ, ਹੋਰ ਆਸਰੇ ਛੱਡ ਕੇ ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ।੧। ਫਿਰ ਉਹ ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ ਦੁੱਖਾਂ ਵਿਚੋਂ ਆਖ਼ਰ ਉਹੀ ਬਚਾਂਦਾ ਹੈ । ਹੇ ਜਿੰਦੇ! ਧਿਆਨ ਨਾਲ ਸੁਣ ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ ਤੇਰੇ ਨਾਮ ਦੀ ਰਾਹੀਂ ਮੈਂ ਦੁੱਖਾਂ ਦੇ ਇਸ ਸਮੁੰਦਰ ਵਿਚੋਂ ਪਾਰ ਲੰਘ ਸਕਾਂ ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ । ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ।੩। ਹੇ ਪਿਆਰੇ ਪ੍ਰਭੂ! ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ । ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ । ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ।੧।ਰਹਾਉ। ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ । ਨਾਨਕ ਆਪਣੇ ਉਸ ਮਾਲਿਕ ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ।੧।ਰਹਾਉ ॥੪॥੧॥

Read Latest News and Breaking News at Daily Post TV, Browse for more News

Ad
Ad

Punjab District News