Journalism Of Hope
BREAKING NEWS
ਪੰਜਾਬ ਮੂਲ ਦੇ ਅੰਗਦ ਸਿੰਘ ਢਿੱਲੋਂ ਬਣੇ UAE ’ਚ ਕੈਨੇਡਾ ਦੇ ਨਵੇਂ ਰਾਜਦੂਤ.....Asian Games: ਭਾਰਤ ਨੂੰ ਕਬੱਡੀ ’ਚ 2 ਗੋਲਡ, ਮਹਿਲਾ ਟੀਮ ਤੋਂ ਬਾਅਦ ਪੁਰਸ਼ ਟੀਮ ਨੇ ਵੀ ਜਿੱਤਿਆ ਸੋਨ ਤਗਮਾ....ਤਰਨਤਾਰਨ ’ਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ.....ਬਟਾਲਾ ’ਚ ਪਤਨੀ ਤੇ 12 ਸਾਲਾ ਧੀ ਦਾ ਕਤਲ, ਪਤੀ ਫਰਾਰ....ਗੁਲਾਬ ਸਿੱਧੂ ਫਾਇਰਿੰਗ ਮਾਮਲੇ ’ਚ ਵੱਡਾ ਅਪਡੇਟ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ....ਹਾਈਕੋਰਟ ਨੇ ਢਾਈ ਸਾਲਾ ਦਿਲਰੋਜ਼ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਨੀਲਮ ਦੀ ਫਾਂਸੀ ਦੀ ਸਜ਼ਾ ਉਮਰਕੈਦ ’ਚ ਬਦਲੀ....ਕਾਊਂਟਰ ਇੰਟੈਲੀਜੈਂਸ ਦਾ ਇੰਸਪੈਕਟਰ ਹੈਰੋਇਨ ਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ....ASI ‘ਤੇ ਗੋਲੀ ਚਲਾਉਣ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ.....

Hukumnama Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ

ਧਨਾਸਰੀ ਮਹਲਾ ੫ ਘਰੁ ੬ੴ ਸਤਿਗੁਰ ਪ੍ਰਸਾਦਿ ॥ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ […]
By : Updated On: 27 Sep 2026 07:35:AM
Hukumnama Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ
hukam

ਧਨਾਸਰੀ ਮਹਲਾ ੫ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

ਇਸ਼ਤਿਹਾਰ

ਐਤਵਾਰ, ੧੧ ਅੱਸੂ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੭੮)

ਪੰਜਾਬੀ ਵਿਆਖਿਆ
ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ।ਰਹਾਉ।ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ । (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ । ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ—ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ।੧। ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ । ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ । ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ । ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ।੨।ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ । ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ।੩।੧।੨੯।

Read Latest News and Breaking News at Daily Post TV, Browse for more News

Ad
Ad

Punjab District News