Journalism Of Hope
BREAKING NEWS
ਏਸ਼ਿਆਈ ਖੇਡਾਂ ’ਚ ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਕ੍ਰਿਕਟ ’ਚ ਜਿੱਤਿਆ ਸੋਨ ਤਮਗਾ.....ਹਰਿਆਣਾ STF ਦੀ ਵੱਡੀ ਕਾਰਵਾਈ, 5 ਲੱਖ ਦਾ ਇਨਾਮੀ ਮੁਲਜ਼ਮ ਗ੍ਰਿਫ਼ਤਾਰ....ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਲਈ ਸਰਹੱਦੀ ਜ਼ਿਲ੍ਹਿਆਂ ’ਚ ਪਾਇਲਟ ਪ੍ਰੋਜੈਕਟ ਨੂੰ ਮਨਜ਼ੂਰੀ.....ਪੰਜਾਬ ’ਚ ਮਾਨਸਿਕ ਸਿਹਤ ਸੰਸਥਾਵਾਂ ’ਤੇ ਵਧੇਗੀ ਨਿਗਰਾਨੀ, ਨਵੇਂ ਨਿਯਮ ਲਾਗੂ.....ਨਵੇਂ NDPS ਮਾਮਲੇ ’ਚ ਰਾਜਜੀਤ ਹੁੰਦਲ ਮੁੜ ਗ੍ਰਿਫ਼ਤਾਰ, ਅਦਾਲਤ ਨੇ 4 ਦਿਨਾਂ ਦੇ ਰਿਮਾਂਡ ’ਤੇ ਭੇਜਿਆ....LPU ਹਿੰਸਾ ਮਾਮਲੇ ’ਚ ਹੁਣ ਤੱਕ 9 ਗ੍ਰਿਫ਼ਤਾਰ, 20 ਮੁਲਜ਼ਮਾਂ ਦੀ ਹੋਈ ਪਛਾਣ.....ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ, ਕਿਹਾ – ਪਾਰਟੀ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕਰਾਂਗਾ ਕੰਮ....

Hukumnama Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ

ਸੋਰਠਿ ਮਹਲਾ ੫ ॥ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ […]
By : Updated On: 04 Oct 2026 07:11:AM
Hukumnama Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ
hukam

ਸੋਰਠਿ ਮਹਲਾ ੫ ॥
ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥

ਇਸ਼ਤਿਹਾਰ

ਐਤਵਾਰ, ੧੮ ਅੱਸੂ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੨੮)

ਪੰਜਾਬੀ ਵਿਆਖਿਆ
ਹੇ ਭਾਈ! ਜਦੋਂ ਗੁਰੁੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ ਗੁਰੂ ਮਿਲਾਇਆ। ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ ਪਰਮਾਤਮਾ ਨੇ ਸਾਡੀ ਲਾਜ ਰੱਖ ਲਈ, ਬਿਖੈ ਠਗਉਰੀ ਤੋਂ ਬਚਾ ਲਿਆ।੧। ਹੇ ਭਾਈ ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ ਜੋ ਕੁਝ ਪਰਮਾਤਮਾ ਪਾਸੋਂ ਮੰਗਦੇ ਹਨ, ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। ਪਰਮਾਤਮਾ ਦੀ ਸਹਾਇਤਾ ਉਤੇ ਰੱਖੀ ਹੋਈ ਕੋਈ ਭੀ ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ ਸੁਭਾਵ ਬਣ ਜਾਂਦਾ ਹੈ, ਤੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਉਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨। ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜੋਰ ਮੁੱਕ ਜਾਂਦਾ ਹੈ। ਜਿਸ ਭੀ ਮਨੁੱਖ ਨੇ ਸਿਫ਼ਤਿ ਸਾਲਾਹ ਵਿਚ ਮਨ ਜੋੜਿਆ ਕਰਤਾਰ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩। ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ, ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋਏ।੪।੧੫।੭੯।

Read Latest News and Breaking News at Daily Post TV, Browse for more News

Ad
Ad

Punjab District News