Journalism Of Hope
BREAKING NEWS
GMADA-Punjab Govt ਦੀ ਪਟੀਸ਼ਨ ’ਤੇ ਹਾਈਕੋਰਟ ‘ਚ ਸੁਣਵਾਈ: ED ਨੂੰ ਨੋਟਿਸ ਜਾਰੀ.......10 ਅਕਤੂਬਰ ਦੇ CJP ਪ੍ਰਦਰਸ਼ਨ ’ਤੇ ਸਸਪੈਂਸ, ਦਿੱਲੀ ਪੁਲਿਸ ਨੇ ਅਜੇ ਨਹੀਂ ਦਿੱਤੀ ਇਜਾਜ਼ਤ.......ਪੁਲਿਸ ਦੀ ਵੱਡੀ ਕਾਰਵਾਈ, 3 ਗੈਰਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼, 8 ਗ੍ਰਿਫ਼ਤਾਰ......ਤਰਨਤਾਰਨ ’ਚ ਦੋਹਰਾ ਕਤਲਕਾਂਡ: ਦੋ ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ.......ਬਰਖ਼ਾਸਤ AIG ਰਾਜਜੀਤ ਹੁੰਦਲ ਦੇ ਪੁਲਿਸ ਰਿਮਾਂਡ ‘ਚ ਹੋਰ ਵਾਧਾ........ਆਕਾਸ਼ਵਾਣੀ ਭਵਨ ਵਿੱਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਅਤੇ INDIA ਬਲਾਕ ਦੇ ਹੋਰ ਆਗੂਆਂ ਖ਼ਿਲਾਫ਼ FIR.......RBI ਨੇ ਰੇਪੋ ਰੇਟ ‘ਚ ਕੀਤਾ ਵਾਧਾ, ਲੋਨ ਹੋ ਸਕਦੇ ਨੇ ਮਹਿੰਗੇ

Hukumnama Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ

ਸਲੋਕ ਮਃ ੩ ॥ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥ ਮਃ ੩ ॥ ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥ ਕਿਆ ਕਰੇ ਏਹ ਬਪੁੜੀ ਜਾਂ ਭੁੋਲਾਏ ਸੋਇ ॥੨॥ ਪਉੜੀ ॥ ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥ […]
By : Updated On: 07 Oct 2026 07:15:AM
Hukumnama Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ
hukam

ਸਲੋਕ ਮਃ ੩ ॥
ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥ ਮਃ ੩ ॥ ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥ ਕਿਆ ਕਰੇ ਏਹ ਬਪੁੜੀ ਜਾਂ ਭੁੋਲਾਏ ਸੋਇ ॥੨॥ ਪਉੜੀ ॥ ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥ ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥ ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥ ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ॥੨੦॥

ਇਸ਼ਤਿਹਾਰ

ਬੁੱਧਵਾਰ, ੨੧ ਅੱਸੂ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੯੫੬)

ਪੰਜਾਬੀ ਵਿਆਖਿਆ
ਹਰੇਕ ਜੀਵ ਆਸਾਂ ਵਿਚ (ਫਸਿਆ ਪਿਆ) ਹੈ (ਭਾਵ, ਨਿੱਤ ਨਵੀਆਂ ਆਸਾਂ ਬਣਾਂਦਾ ਰਹਿੰਦਾ ਹੈ), ਕੋਈ ਵਿਰਲਾ ਮਨੁੱਖ ਹੈ ਜੋ ਆਸਾਂ ਤੋਂ ਬਚਿਆ ਰਹਿੰਦਾ ਹੈ । ਹੇ ਨਾਨਕ! ਜੋ ਮਨੁੱਖ ਆਸਾਂ ਵਲੋਂ ਹਟ ਕੇ (ਪ੍ਰਭੂ ਦੇ ਸਿਮਰਨ ਵਿਚ) ਜੀਵਨ ਗੁਜ਼ਾਰਦਾ ਹੈ ਉਸ ਦਾ ਆਉਣਾ ਸਫਲ ਹੈ ।੧।‘ਆਸਾ’ ਦੇ ਹੱਥ ਵਿਚ ਕੋਈ ਤਾਕਤ ਨਹੀਂ (ਕਿ ਜੀਵਾਂ ਨੂੰ ਫਸਾ ਸਕੇ; ਸੋ, ਆਪਣੇ ਉੱਦਮ ਨਾਲ ਭੀ) ਮਨੁੱਖ ‘ਆਸਾ’ ਤੋਂ ਨਹੀਂ ਬਚ ਸਕਦਾ । ਇਹ ਵਿਚਾਰੀ ‘ਆਸਾ’ ਕੀਹ ਕਰ ਸਕਦੀ ਹੈ? ਭੁਲਾਉਂਦਾ ਤਾਂ ਉਹ ਪ੍ਰਭੂ ਆਪ ਹੈ ।੨। ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ ਜਗਤ ਦਾ ਜੀਊਣਾ ਫਿਟਕਾਰ-ਜੋਗ ਹੈ । ਪ੍ਰਭੂ ਹੀ (ਸਭ ਦਾ) ਦਾਤਾ ਹੈ ਸਭ ਦਾਤਾਂ ਦੇਣ ਵਾਲਾ ਹੈ; ਸੋ, ਉਸ ਦਾ ਇਹ (ਨਾਮ-) ਧਨ ਹੀ (ਐਸਾ ਹੈ ਜੋ) ਕਦੇ ਨਾਸ ਹੋਣ ਵਾਲਾ ਨਹੀਂ । ਉਹੀ ਮਨੁੱਖ ਪਵਿਤ੍ਰ (ਜੀਵਨ ਵਾਲਾ) ਹੈ ਜੋ (ਪ੍ਰਭੂ ਨੂੰ) ਹਰੇਕ ਸਾਹ ਦੇ ਨਾਲ ਯਾਦ ਕਰਦਾ ਹੈ । (ਹੇ ਭਾਈ!) ਜੀਭ ਨਾਲ ਉਸ ਇਕ ਪ੍ਰਭੂ ਨੂੰ ਯਾਦ ਕਰ ਜੋ ਸਭ ਦੇ ਦਿਲ ਦੀ ਜਾਣਦਾ ਹੈ ਤੇ ਜੋ (ਜੀਵਾਂ ਦੀ) ਪਹੁੰਚ ਤੋਂ ਪਰੇ ਹੈ । ਨਾਨਕ ਉਸ ਪ੍ਰਭੂ ਤੋਂ ਸਦਕੇ ਹੈ ਜੋ ਸਾਰਿਆਂ ਵਿਚ ਵਿਆਪਕ ਹੈ ।੨੦।

Read Latest News and Breaking News at Daily Post TV, Browse for more News

Ad
Ad

Punjab District News