Journalism Of Hope
BREAKING NEWS
ਪੰਜਾਬ ‘ਚ 27 ਅਗਸਤ ਨੂੰ ਸਰਕਾਰੀ ਕਰਕਮਚਾਰੀਆਂ ਦੀ ਹੜਤਾਲ: ਪੜ੍ਹੋ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ ?.......ਵੱਡੀ ਖ਼ਬਰ: ਭਲਕੇ ਨਹੀਂ ਰੁਕਣਗੀਆਂ ਪੰਜਾਬ ਦੀਆਂ ਬੱਸਾਂ, ਯੂਨੀਅਨ ਨੇ ਹੜਤਾਲ ਦਾ ਟਾਲਿਆ ਫੈਸਲਾ......ਨੇਪਾਲ ਦੇ ਰਸੂਵਾ ’ਚ ਭਿਆਨਕ ਹੜ੍ਹ, 133 ਭਾਰਤੀਆਂ ਸਮੇਤ 400 ਤੋਂ ਵੱਧ ਸੈਲਾਨੀ ਤੇ ਟ੍ਰੈਕਰ ਲਾਪਤਾ......ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

Hukumnama Sahib:ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ

ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ […]
Khushi
By : Updated On: 08 Dec 2025 07:56:AM
Hukumnama Sahib:ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ

ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥ ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥

ਇਸ਼ਤਿਹਾਰ

ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ। (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ।੧। ਹੇ ਭਾਈ! (ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ। ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤਿ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ।੧।ਰਹਾਉ। ਹੇ ਭਾਈ! (ਸਾਧ ਸੰਗਤਿ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (-ਭੋਜਨ) ਆਪਣੇ ਮਨ ਵਿਚ ਖਾਇਆ ਕਰ, ਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ।੨। ਹੇ ਭਾਈ! Bn ਜਿਨ੍ਹਾਂ ਸੰਤ ਜਨਾਂ ਨੇ (ਸਾਧ ਸੰਗਤਿ-ਬੈਕੁੰਠ ਵਿਚ ਆ ਕੇ) ਪਰਮਾਤਮਾ ਦਾ ਆਸਰਾ ਤੱਕ ਲਿਆ (ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁੱਝ ਕੇ ਖ਼ਤਮ ਹੋ ਜਾਂਦੀ ਹੈ।੩। ਹੇ ਨਾਨਕ! (ਆਖ-ਹੇ ਭਾਈ!) ਪ੍ਰਭੂ ਆਪਣੇ ਦਾਸਾਂ ਉਤੇ ਮੇਹਰ ਕਰਦਾ ਹੈ, ਅਤੇ, ਉਹਨਾਂ ਦੇ ਅਨੇਕਾਂ ਜਨਮਾਂ ਦੇ ਡਰ ਮੋਹ ਦੂਰ ਕਰ ਦੇਂਦਾ ਹੈ।੪।੨੧।੨੭।

Read Latest News and Breaking News at Daily Post TV, Browse for more News

Ad
Ad

Punjab District News