Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

ਮਨੁੱਖਤਾ ਸ਼ਰਮਸਾਰ, ਸ਼ਮਸ਼ਾਨਘਾਟ ਵਿੱਚੋਂ ਹੋ ਰਹੀਆਂ ਅਸਥੀਆਂ ਚੋਰੀ

Latest News: ਪਟਿਆਲਾ ਸ਼ਹਿਰ ਦੇ ਸ਼ਮਸ਼ਾਨ ਘਾਟਾਂ ਵਿੱਚ ਅਸਥੀਆਂ ਦੇ ਹਿੱਸੇ ਚੋਰੀ ਹੋਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ, ਜਿਸ ਨਾਲ ਇਲਾਕੇ ਵਿੱਚ ਸਨਸਨੀ ਫੈਲੀ ਹੋਈ ਹੈ। ਤਾਜ਼ਾ ਮਾਮਲਾ ਪਟਿਆਲਾ ਦੇ ਸਨੌਰੀ ਅੱਡੇ ਦੇ ਨੇੜੇ ਸਥਿਤ ਸ਼ਮਸ਼ਾਨ ਘਾਟ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪਰਿਵਾਰ ਨੇ ਆਪਣੇ ਮਰਹੂਮ ਪਰਿਵਾਰਕ ਮੈਂਬਰ ਦੀਆਂ ਅਸਥੀਆਂ ਨਾਲ ਛੇੜਛਾੜ […]
By : Updated On: 07 Jan 2026 14:34:PM

Latest News: ਪਟਿਆਲਾ ਸ਼ਹਿਰ ਦੇ ਸ਼ਮਸ਼ਾਨ ਘਾਟਾਂ ਵਿੱਚ ਅਸਥੀਆਂ ਦੇ ਹਿੱਸੇ ਚੋਰੀ ਹੋਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ, ਜਿਸ ਨਾਲ ਇਲਾਕੇ ਵਿੱਚ ਸਨਸਨੀ ਫੈਲੀ ਹੋਈ ਹੈ। ਤਾਜ਼ਾ ਮਾਮਲਾ ਪਟਿਆਲਾ ਦੇ ਸਨੌਰੀ ਅੱਡੇ ਦੇ ਨੇੜੇ ਸਥਿਤ ਸ਼ਮਸ਼ਾਨ ਘਾਟ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪਰਿਵਾਰ ਨੇ ਆਪਣੇ ਮਰਹੂਮ ਪਰਿਵਾਰਕ ਮੈਂਬਰ ਦੀਆਂ ਅਸਥੀਆਂ ਨਾਲ ਛੇੜਛਾੜ ਹੋਣ ਦੇ ਗੰਭੀਰ ਇਲਜ਼ਾਮ ਲਗਾਏ ਹਨ।

ਇਸ਼ਤਿਹਾਰ

ਪਰਿਵਾਰਕ ਮੈਂਬਰਾਂ ਮੁਤਾਬਕ, ਉਨ੍ਹਾਂ ਦੇ ਰਿਸ਼ਤੇਦਾਰ ਦਾ ਅੰਤਿਮ ਸੰਸਕਾਰ 4 ਤਾਰੀਖ ਨੂੰ ਕੀਤਾ ਗਿਆ ਸੀ। ਜਦੋਂ ਉਹ ਨਿਯਮ ਅਨੁਸਾਰ ਅਸਥੀਆਂ ਇਕੱਠੀਆਂ ਕਰਨ ਲਈ ਸ਼ਮਸ਼ਾਨ ਘਾਟ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਕਿ ਅਸਥੀਆਂ ਦਾ ਕੁਝ ਹਿੱਸਾ ਗਾਇਬ ਹੈ ਅਤੇ ਉਨ੍ਹਾਂ ਨਾਲ ਛੇੜਛਾੜ ਕੀਤੀ ਗਈ ਹੈ।

ਪਰਿਵਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਸੱਚਾਈ ਜਾਣਨ ਲਈ ਸ਼ਮਸ਼ਾਨ ਘਾਟ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕੈਮਰੇ ਵਿੱਚ ਕੋਈ ਵੀ ਰਿਕਾਰਡਿੰਗ ਉਪਲਬਧ ਨਹੀਂ ਸੀ। ਇਸ ਕਾਰਨ ਪਰਿਵਾਰ ਨੇ ਸ਼ੰਕਾ ਜਤਾਈ ਹੈ ਕਿ ਚੋਰੀ ਕੀਤੀਆਂ ਅਸਥੀਆਂ ਨੂੰ ਕਿਸੇ ਤਾਂਤਰਿਕ ਜਾਂ ਅੰਧਵਿਸ਼ਵਾਸੀ ਗਤੀਵਿਧੀ ਲਈ ਵਰਤਿਆ ਜਾ ਸਕਦਾ ਹੈ।

ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਵੀ ਇਸੇ ਸ਼ਮਸ਼ਾਨ ਘਾਟ ਤੋਂ ਅਸਥੀਆਂ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਸੀ, ਪਰ ਅਜੇ ਤੱਕ ਨਾ ਤਾਂ ਉਹ ਅਸਥੀਆਂ ਬਰਾਮਦ ਹੋਈਆਂ ਹਨ ਅਤੇ ਨਾ ਹੀ ਕਿਸੇ ਕਿਸਮ ਦੀ ਢੁਕਵੀਂ ਕਾਰਵਾਈ ਕੀਤੀ ਗਈ ਹੈ। ਇਸ ਨਾਲ ਲੋਕਾਂ ਵਿੱਚ ਗੁੱਸਾ ਅਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਇਸ ਮਾਮਲੇ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ ਅਤੇ ਲੋਕ ਪ੍ਰਸ਼ਾਸਨ ਤੋਂ ਮੰਗ ਕਰ ਰਹੇ ਹਨ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸ਼ਮਸ਼ਾਨ ਘਾਟਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News