Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਫਾਜ਼ਿਲਕਾ ‘ਚ ਸਤਲੁਜ ਦੇ ਪਾਣੀ ਕਾਰਨ ਸੈਂਕੇੜੇ ਏਕੜ ਫਸਲ ਹੋਈ ਬਰਬਾਦ, ਜਨਜੀਵਨ ਹੋਇਆ ਬੇਹਾਲ

Sutlej River Water Level: ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਸਥਿਤੀ 2023 ‘ਚ ਵਾਪਰੀ ਸੀ ਜਦੋਂ ਸਤਲੁਜ ਵਿੱਚ ਪਾਣੀ ਨੇ ਤਬਾਹੀ ਮਚਾਈ ਸੀ। ਜਾਣਕਾਰੀ ਦਿੰਦੇ ਹੋਏ ਪਿੰਡ ਦੇ ਵਸਨੀਕ ਨੇ ਦੱਸਿਆ ਕਿ ਉਸ ਦੀ ਭੈਣ ਸਤਲੁਜ ਪੁਲ ਦੇ ਦੂਜੇ ਪਾਸੇ ਪਿੰਡ ਗੁਲਾਬਾ ਭੈਣੀ ਵਿੱਚ ਰਹਿੰਦੀ ਹੈ। ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਵਿੱਚ ਸਤਲੁਜ ਦੇ ਪਾਣੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਫਾਜ਼ਿਲਕਾ ‘ਚ ਸਤਲੁਜ ਦੇ ਪਾਣੀ ਕਾਰਨ ਸੈਂਕੇੜੇ ਏਕੜ ਫਸਲ ਹੋਈ ਬਰਬਾਦ, ਜਨਜੀਵਨ ਹੋਇਆ ਬੇਹਾਲ

Sutlej River Water Level: ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਸਥਿਤੀ 2023 ‘ਚ ਵਾਪਰੀ ਸੀ ਜਦੋਂ ਸਤਲੁਜ ਵਿੱਚ ਪਾਣੀ ਨੇ ਤਬਾਹੀ ਮਚਾਈ ਸੀ। ਜਾਣਕਾਰੀ ਦਿੰਦੇ ਹੋਏ ਪਿੰਡ ਦੇ ਵਸਨੀਕ ਨੇ ਦੱਸਿਆ ਕਿ ਉਸ ਦੀ ਭੈਣ ਸਤਲੁਜ ਪੁਲ ਦੇ ਦੂਜੇ ਪਾਸੇ ਪਿੰਡ ਗੁਲਾਬਾ ਭੈਣੀ ਵਿੱਚ ਰਹਿੰਦੀ ਹੈ।

ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਵਿੱਚ ਸਤਲੁਜ ਦੇ ਪਾਣੀ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਪਿੰਡਾਂ ਵਿੱਚ ਸੈਂਕੜੇ ਏਕੜ ਫਸਲ ਪਾਣੀ ਨਾਲ ਪ੍ਰਭਾਵਿਤ ਹੋਈ ਹੈ। ਪਿੰਡ ਕਾਵਾਂਵਾਲੀ ਸਤਲੁਜ ਕੀਰਕ ਦੇ ਨਾਲ ਲੱਗਦੇ 12 ਪਿੰਡਾਂ ‘ਚ ਹੜ੍ਹ ਵਰਗੇ ਹਾਲਾਤ ਦੇਖੇ ਜਾ ਰਹੇ ਹਨ। ਪਾਣੀ ਕਾਰਨ ਇੱਕ-ਦੋ ਢਾਣੀਆਂ ਨੂੰ ਜਾਣ ਵਾਲਾ ਰਸਤਾ ਬੰਦ ਵੀ ਬੰਦ ਹੋ ਗਿਆ ਹੈ। ਘਰਾਂ ਦੇ ਆਲੇ-ਦੁਆਲੇ ਕਈ ਫੁੱਟ ਪਾਣੀ ਇਕੱਠਾ ਹੋ ਗਿਆ ਹੈ। ਇਸ ਦੇ ਨਾਲ ਹੀ ਖੇਤਾਂ ਵਿੱਚ ਕਿਸ਼ਤੀਆਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਲੋਕ ਇੱਕ ਢਾਣੀ ਤੋਂ ਦੂਜੀ ਢਾਣੀ ਅਤੇ ਪਿੰਡ ਜਾਣ ਲਈ ਕਿਸ਼ਤੀਆਂ ਦੀ ਵਰਤੋਂ ਕਰ ਰਹੇ ਹਨ।

2023 ‘ਚ ਮਚੀ ਸੀ ਤਬਾਹੀ

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਸਥਿਤੀ 2023 ‘ਚ ਵਾਪਰੀ ਸੀ ਜਦੋਂ ਸਤਲੁਜ ਵਿੱਚ ਪਾਣੀ ਨੇ ਤਬਾਹੀ ਮਚਾਈ ਸੀ। ਜਾਣਕਾਰੀ ਦਿੰਦੇ ਹੋਏ ਪਿੰਡ ਦੇ ਵਸਨੀਕ ਨੇ ਦੱਸਿਆ ਕਿ ਉਸ ਦੀ ਭੈਣ ਸਤਲੁਜ ਪੁਲ ਦੇ ਦੂਜੇ ਪਾਸੇ ਪਿੰਡ ਗੁਲਾਬਾ ਭੈਣੀ ਵਿੱਚ ਰਹਿੰਦੀ ਹੈ। ਉਸਨੇ ਉਸਨੂੰ ਫੋਨ ਕਰਕੇ ਕਿਹਾ ਕਿ ਸਤਲੁਜ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ। ਇਸ ਲਈ ਘਰ ਖਾਲੀ ਕਰਨ ਦੀ ਲੋੜ ਹੈ।

ਹਾਲਾਤ ਨੂੰ ਦੇਖਦੇ ਹੋਏ, ਸਾਮਾਨ ਨੂੰ ਸ਼ਿਫਟ ਕਰਨਾ ਪੈ ਸਕਦਾ ਹੈ। ਇਸੇ ਲਈ ਉਹ ਆਪਣੀ ਭੈਣ ਦੇ ਘਰ ਆਇਆ ਹੈ। ਸਥਾਨਕ ਨੇ ਦੱਸਿਆ ਕਿ ਪਿਛਲੇ 6 ਦਿਨਾਂ ਤੋਂ ਹਾਲਾਤ ਅਜਿਹੇ ਹੀ ਹਨ ਤੇ ਰਾਤ ਨੂੰ ਪਾਣੀ ਦਾ ਪੱਧਰ ਅਚਾਨਕ ਵੱਧ ਗਿਆ, ਜਿਸ ਕਾਰਨ ਲੋਕ ਹੁਣ ਆਪਣੇ ਘਰੇਲੂ ਸਮਾਨ ਨੂੰ ਸ਼ਿਫਟ ਕਰਨ ਦੀ ਤਿਆਰੀ ਕਰ ਰਹੇ ਹਨ, ਕਿਉਂਕਿ ਉਨ੍ਹਾਂ ਦੀਆਂ ਫਸਲਾਂ ਵੀ ਪਾਣੀ ਨਾਲ ਪ੍ਰਭਾਵਿਤ ਹੋਈਆਂ ਹਨ।

ਲੋਕ ਡਰਦੇ ਹਨ ਕਿ 2023 ਵਿੱਚ ਵੀ ਅਜਿਹੀ ਸਥਿਤੀ ਆਈ ਸੀ ਅਤੇ ਉਦੋਂ ਵੀ ਉਨ੍ਹਾਂ ਨੂੰ ਬਹੁਤ ਨੁਕਸਾਨ ਹੋਇਆ ਸੀ। ਇਸ ਲਈ ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਮਦਦ ਦੀ ਅਪੀਲ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News