Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਘਰੇਲੂ ਕਲੇਸ਼ ਦੌਰਾਨ ਪਤਨੀ ਦਾ ਕਿਰਚ ਨਾਲ ਕਤਲ, ਪਤੀ ’ਤੇ ਦੋਸ਼

Husband kills Wife: ਕੋਟਕਪੂਰਾ: ਪਿੰਡ ਕੁਹਾਰ ਵਾਲਾ ਵਿੱਚ ਘਰੇਲੂ ਕਲੇਸ਼ ਦੇ ਚੱਲਦਿਆਂ ਇੱਕ ਔਰਤ ਦਾ ਤੇਜ਼ਧਾਰ ਕਿਰਚ ਨਾਲ ਵਾਰ ਕਰਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ 30 ਸਾਲਾ ਸਰਬਜੀਤ ਕੌਰ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਉਸ ਦੇ ਪਤੀ ਗੁਰਜੰਟ ਸਿੰਘ ’ਤੇ ਕਤਲ ਕਰਨ ਦੇ ਦੋਸ਼ ਲੱਗੇ ਹਨ। ਜਾਣਕਾਰੀ ਮੁਤਾਬਕ […]
Ranjit Singh
By : Updated On: 20 Sep 2026 16:17:PM
ਘਰੇਲੂ ਕਲੇਸ਼ ਦੌਰਾਨ ਪਤਨੀ ਦਾ ਕਿਰਚ ਨਾਲ ਕਤਲ, ਪਤੀ ’ਤੇ ਦੋਸ਼

Husband kills Wife: ਕੋਟਕਪੂਰਾ: ਪਿੰਡ ਕੁਹਾਰ ਵਾਲਾ ਵਿੱਚ ਘਰੇਲੂ ਕਲੇਸ਼ ਦੇ ਚੱਲਦਿਆਂ ਇੱਕ ਔਰਤ ਦਾ ਤੇਜ਼ਧਾਰ ਕਿਰਚ ਨਾਲ ਵਾਰ ਕਰਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ 30 ਸਾਲਾ ਸਰਬਜੀਤ ਕੌਰ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਉਸ ਦੇ ਪਤੀ ਗੁਰਜੰਟ ਸਿੰਘ ’ਤੇ ਕਤਲ ਕਰਨ ਦੇ ਦੋਸ਼ ਲੱਗੇ ਹਨ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਪਿੰਡ ਕੁਹਾਰ ਵਾਲਾ ਵਾਸੀ ਗੁਰਜੰਟ ਸਿੰਘ ਅਤੇ ਸਰਬਜੀਤ ਕੌਰ ਵਿਚਕਾਰ ਅਕਸਰ ਘਰੇਲੂ ਕਲੇਸ਼ ਰਹਿੰਦਾ ਸੀ। ਦੋਵਾਂ ਦੇ ਦੋ ਲੜਕੀਆਂ ਅਤੇ ਇੱਕ ਲੜਕਾ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਜੰਟ ਸਿੰਘ ਕਥਿਤ ਤੌਰ ’ਤੇ ਸ਼ਰਾਬ ਦੇ ਨਸ਼ੇ ਵਿੱਚ ਆਪਣੀ ਪਤਨੀ ਨਾਲ ਕੁੱਟਮਾਰ ਕਰਦਾ ਸੀ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਨਾਲ ਜੁੜੇ ਤੱਥ ਇਕੱਠੇ ਕੀਤੇ ਜਾ ਰਹੇ ਹਨ ਅਤੇ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News