Kotkapura Murder News ; ਕੋਟਕਪੂਰਾ ਦੇ ਪਿੰਡ ਖਾਰਾ ਵਿਖੇ ਜਮੀਨੀ ਵਿਵਾਦ ਦੇ ਚਲਦਿਆਂ ਇੱਕ ਵਿਅਕਤੀ ਨੇ ਆਪਣੀ ਘਰਵਾਲੀ ਦਾ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ ਇਸ ਗੱਲ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਪੁਲਿਸ ਮੌਕੇ ਤੇ ਪੁੱਜੀ ਅਤੇ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਉਸ ਨੂੰ ਪੋਸਟਮਾਰਟਮ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਖੇ ਭੇਜ ਦਿੱਤਾ।
ਮ੍ਰਿਤਕ ਔਰਤ ਦੀ ਪਹਿਚਾਨ ਗਗਨਦੀਪ ਕੌਰ ਦੇ ਰੂਪ ਵਿੱਚ ਹੋਈ ਅਤੇ ਇਸ ਮਾਮਲੇ ਵਿੱਚ ਹੁਣ ਉਸਦੇ ਪੇਕੇ ਪਰਿਵਾਰ ਦੇ ਬਿਆਨ ਦੇ ਅਧਾਰ ਤੇ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ ਜਾਣਕਾਰੀ ਦੇ ਮੁਤਾਬਕ ਕੋਟਕਪੁਰਾ ਦੇ ਪਿੰਡ ਬਾਹਮਣ ਵਾਲਾ ਦੀ ਰਹਿਣ ਵਾਲੀ ਗਗਨਦੀਪ ਕੌਰ ਦਾ ਵਿਆਹ ਪਿੰਡ ਖਾਰਾ ਦੇ ਜਸਪ੍ਰੀਤ ਸਿੰਘ ਉਰਫ ਸ਼ਕਤੀਮਾਨ ਦੇ ਨਾਲ ਹੋਇਆ ਸੀ ਜੋ ਕਿ ਕਬੱਡੀ ਦਾ ਖਿਡਾਰੀ ਰਿਹਾ ਹੈ। ਇੰਨੀ ਦਿਨੀ ਪਰਿਵਾਰ ਵਿੱਚ ਜਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ।
ਜਸਪ੍ਰੀਤ ਸਿੰਘ ਆਪਣੀ ਜਮੀਨ ਨੂੰ ਵੇਚਣਾ ਚਾਹੁੰਦਾ ਸੀ ਜਿਸ ਨੂੰ ਉਸ ਦੀ ਘਰਵਾਲੀ ਰੋਕਦੀ ਸੀ।ਅੱਜ ਵੀ ਜਿਸ ਵੇਲੇ ਵਿਵਾਦ ਹੋਇਆ ਉਸ ਵੇਲੇ ਵੀ ਉਹ ਖੇਤਾਂ ਵਿੱਚ ਸਨ ਅਤੇ ਵਿਵਾਦ ਦੇ ਦੌਰਾਨ ਹੀ ਜਸਪ੍ਰੀਤ ਸਿੰਘ ਨੇ ਗਗਨਦੀਪ ਕੌਰ ਦਾ ਗੱਲ ਕੁੱਟ ਕੇ ਉਸਦਾ ਕਤਲ ਕਰ ਦਿੱਤਾ।
ਇਸ ਮਾਮਲੇ ਵਿੱਚ ਮ੍ਰਿਤਕਾ ਦੇ ਭਰਾ ਬਲਤੇਜ ਸਿੰਘ ਨੇ ਇਲਜ਼ਾਮ ਲਾਇਆ ਕਿ ਗਗਨਦੀਪ ਕੌਰ ਦੇ ਘਰਵਾਲੇ ਅਤੇ ਉਸਦੇ ਪਰਿਵਾਰ ਵਲੋਂ ਉਸਦੀ ਭੈਣ ਨੂੰ ਕੋਈ ਖਰਚਾ ਨਹੀਂ ਦਿੱਤਾ ਜਾ ਰਿਹਾ ਸੀ,ਹੁਣ ਉਹ ਬੱਚਿਆਂ ਨੂੰ ਪਾਲਣ ਲਈ ਬੈਂਕ ਵਿਚ ਵੀ ਨੌਕਰੀ ਕਰ ਰਹੀ ਸੀ। ਹੁਣ ਸਹੁਰਾ ਪਰਿਵਾਰ ਖੇਤ ਦੀ ਮਿੱਟੀ ਵੇਚ ਰਿਹਾ ਸੀ ਅਤੇ ਜਦ ਉਸਦੀ ਭੈਣ ਨੇ ਵਿਰੋਧ ਕੀਤਾ ਤਾਂ ਉਸਦੇ ਘਰਵਾਲੇ ਨੇ ਸਹੁਰਾ ਪਰਿਵਾਰ ਦੀ ਸ਼ਹਿ ਤੇ ਉਸਦਾ ਕਤਲ ਕਰ ਦਿੱਤਾ।
ਇਸ ਮਾਮਲੇ ਵਿੱਚ ਡੀਐਸਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਤੋਂ ਬਾਅਦ ਪੁਲਿਸ ਨੇ ਪੂਰੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕਾ ਦੇ ਪੇਕੇ ਪਰਿਵਾਰ ਦੇ ਬਿਆਨ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਮੁਢਲੀ ਪੜਤਾਲ ਵਿੱਚ ਸਾਹਮਣੇ ਆਇਆ ਹੈ ਕਿ ਇਹਨਾਂ ਦਾ ਜਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ ਜਿਸ ਦੇ ਚੱਲਦਿਆਂ ਹੀ ਉਸਦੇ ਘਰ ਵਾਲੇ ਨੇ ਗਲਾ ਘੁੱਟ ਕੇ ਕਤਲ ਕਰ ਦਿੱਤਾ ।