Journalism Of Hope
BREAKING NEWS
CJP ਪ੍ਰਦਰਸ਼ਨ ਕਾਰਨ ਦਿੱਲੀ ’ਚ ਹਲਚਲ: 16 ਮੈਟਰੋ ਸਟੇਸ਼ਨ ਬੰਦ, ਬੰਗਾਲ ਤੋਂ ਏਅਰਲਿਫਟ ਕੀਤੇ 2 ਹਜ਼ਾਰ CRPF ਜਵਾਨ

40 ਹਜ਼ਾਰ ਲਈ ਪਤੀ ਦਾ ਕਤਲ! ਬਟਾਲਾ ਬਲਾਈਂਡ ਮਰਡਰ ਕੇਸ ‘ਚ ਪਤਨੀ ਤੇ ਪ੍ਰੇਮੀ ਗ੍ਰਿਫ਼ਤਾਰ

Batala Husband Murder Case; ਬਟਾਲਾ ਵਿੱਚ ਕਰੀਬ ਦੋ ਮਹੀਨੇ ਪਹਿਲਾਂ ਹੋਏ ਬਲਾਈਂਡ ਮਰਡਰ ਕੇਸ ਨੂੰ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਸਿਰਫ਼ 40 ਹਜ਼ਾਰ ਰੁਪਏ ਦੀ ਲਾਲਚ ਵਿੱਚ ਇੱਕ ਮਹਿਲਾ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਤੀ ਦਾ ਕਤਲ ਕਰਵਾ ਦਿੱਤਾ। ਡੀਐਸਪੀ ਫਤਿਹਗੜ੍ਹ ਚੂੜੀਆਂ ਲਲਿਤ ਕੁਮਾਰ ਨੇ ਥਾਣਾ ਸਦਰ ਵਿੱਚ […]
Jaspreet Singh
By : Published: 22 Jul 2026 21:12:PM
40 ਹਜ਼ਾਰ ਲਈ ਪਤੀ ਦਾ ਕਤਲ! ਬਟਾਲਾ ਬਲਾਈਂਡ ਮਰਡਰ ਕੇਸ ‘ਚ ਪਤਨੀ ਤੇ ਪ੍ਰੇਮੀ ਗ੍ਰਿਫ਼ਤਾਰ

Batala Husband Murder Case; ਬਟਾਲਾ ਵਿੱਚ ਕਰੀਬ ਦੋ ਮਹੀਨੇ ਪਹਿਲਾਂ ਹੋਏ ਬਲਾਈਂਡ ਮਰਡਰ ਕੇਸ ਨੂੰ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਸਿਰਫ਼ 40 ਹਜ਼ਾਰ ਰੁਪਏ ਦੀ ਲਾਲਚ ਵਿੱਚ ਇੱਕ ਮਹਿਲਾ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਤੀ ਦਾ ਕਤਲ ਕਰਵਾ ਦਿੱਤਾ।

ਇਸ਼ਤਿਹਾਰ

ਡੀਐਸਪੀ ਫਤਿਹਗੜ੍ਹ ਚੂੜੀਆਂ ਲਲਿਤ ਕੁਮਾਰ ਨੇ ਥਾਣਾ ਸਦਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਮਈ ਨੂੰ ਹਾਈਵੇ ‘ਤੇ ਇੱਕ ਕਾਰ ਵਿੱਚ ਪਿੰਕਾ ਨਾਮਕ ਵਿਅਕਤੀ ਦੀ ਲਾਸ਼ ਮਿਲੀ ਸੀ। ਪਹਿਲਾਂ ਇਸ ਮਾਮਲੇ ਨੂੰ ਹਾਦਸਾ ਮੰਨਿਆ ਜਾ ਰਿਹਾ ਸੀ।

ਪਰ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਪੁਲਿਸ ਨੂੰ ਸ਼ੱਕ ਹੋਇਆ ਕਿ ਇਹ ਹਾਦਸਾ ਨਹੀਂ, ਸਗੋਂ ਕਤਲ ਹੈ। ਜਾਂਚ ਦੌਰਾਨ ਪੁਲਿਸ ਨੇ ਤਕਨੀਕੀ ਸਬੂਤਾਂ ਅਤੇ ਫੋਨ ਡਿਟੇਲ ਦੇ ਆਧਾਰ ‘ਤੇ ਮਾਮਲੇ ਦੀ ਗੁੱਥੀ ਸੁਲਝਾਈ।

ਪੁਲਿਸ ਮੁਤਾਬਕ ਮ੍ਰਿਤਕ ਦੀ ਪਤਨੀ ਰੇਖਾ ਦੇ ਕਿਸੇ ਹੋਰ ਵਿਅਕਤੀ ਨਾਲ ਸਬੰਧ ਸਨ। ਰੇਖਾ ਨੇ ਆਪਣੇ ਪ੍ਰੇਮੀ ਅਤੇ ਤਿੰਨ ਹੋਰ ਨੌਜਵਾਨਾਂ ਨਾਲ ਮਿਲ ਕੇ ਪਤੀ ਦੇ ਕਤਲ ਦੀ ਸਾਜ਼ਿਸ਼ ਰਚੀ ਅਤੇ ਵਾਰਦਾਤ ਨੂੰ ਅੰਜਾਮ ਦਿੱਤਾ।

ਪੁਲਿਸ ਨੇ ਇਸ ਮਾਮਲੇ ਵਿੱਚ ਪਤਨੀ, ਉਸਦੇ ਪ੍ਰੇਮੀ ਸਮੇਤ ਕੁੱਲ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਵਾਰਦਾਤ ਵਿੱਚ ਵਰਤੀ ਗਈ ਕਾਰ ਅਤੇ ਹਥਿਆਰ ਵੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News