Journalism Of Hope
BREAKING NEWS
ਹੁਸ਼ਿਆਰਪੁਰ ’ਚ ਵੱਡੀ ਵਾਰਦਾਤ !, ਪਿਓ ਵੱਲੋਂ ਨਾਬਾਲਗ ਧੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ...ਵੱਡੀ ਖ਼ਬਰ: ਮਾਨਸਾ ’ਚ ਲਾਸ਼ ਖੋਹ ਕੇ ਲਿਜਾਣ ਦੇ ਮਾਮਲੇ ’ਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਨੇ ਦਰਜ ਕੀਤੀ FIR.....ਤਿਉਹਾਰੀ ਸੀਜ਼ਨ ਦੌਰਾਨ ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਝਟਕਾ: ਦੁੱਧ ਦੀਆਂ ਕੀਮਤਾਂ ’ਚ 3 ਰੁਪਏ ਪ੍ਰਤੀ ਕਿਲੋ ਤੱਕ ਦਾ ਵਾਧਾ.....ਪੰਜਾਬ ਵਿੱਚ ਗ੍ਰਨੇਡ ਹਮਲੇ ਦੇ ਮਾਮਲੇ ’ਚ ਵਾਂਟੇਡ ਮੁਲਜ਼ਮ ਫਰੀਦਾਬਾਦ ਤੋਂ ਗ੍ਰਿਫ਼ਤਾਰ.....ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਸ਼ੋਅ ’ਚ 3 ਚੀਜ਼ਾਂ ’ਤੇ ਪਾਬੰਦੀ ਲਾਉਣ ਦੀ ਮੰਗ.....ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਮਗਰੋਂ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਮੁੜ ਬਹਾਲ......ਰਾਜ ਸਭਾ ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ‘ਭਾਰਤ ਰਤਨ’ ਦੇਣ ਦੀ ਕੀਤੀ ਮੰਗ......ਤਰਨਤਾਰਨ: ਗੈਂਗਸਟਰਾਂ ਦੇ ਸ਼ੂਟਰ ਸਮਝ ਕੇ ਪਿੱਛੇ ਆ ਰਹੀ ਗੱਡੀ ’ਤੇ ਚਲਾਈਆਂ ਗੋਲੀਆਂ, 3 ਜ਼ਖ਼ਮੀ; ਇੱਕ ਦੀ ਮੌਤ......ਕਰਵਾ ਚੌਥ ਅੱਜ: ਵਿਆਹੁਤਾ ਔਰਤਾਂ ਪਤੀ ਦੀ ਲੰਬੀ ਉਮਰ ਲਈ ਰੱਖਣਗੀਆਂ ਵਰਤ

ਪਤਨੀ ਦਾ ਕਤਲ ਕਰਕੇ ਲਾਸ਼ ਸਾੜਨ ਦੀ ਕੋਸ਼ਿਸ਼ ਕਰਨ ਵਾਲੇ ਪਤੀ ਨੂੰ ਉਮਰ ਕੈਦ

ਗੁਰਦਾਸਪੁਰ: ਘਰੇਲੂ ਝਗੜੇ ਤੋਂ ਬਾਅਦ ਪਤਨੀ ਦਾ ਕਤਲ ਕਰਕੇ ਘਰ ਦੇ ਵਿਹੜੇ ਵਿੱਚ ਹੀ ਉਸ ਦੀ ਲਾਸ਼ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਨੇ ਆਖਰੀ ਸਾਹ ਤੱਕ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ’ਤੇ 1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਇਹ ਮਾਮਲਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਤਨੀ ਦਾ ਕਤਲ ਕਰਕੇ ਲਾਸ਼ ਸਾੜਨ ਦੀ ਕੋਸ਼ਿਸ਼ ਕਰਨ ਵਾਲੇ ਪਤੀ ਨੂੰ ਉਮਰ ਕੈਦ

ਗੁਰਦਾਸਪੁਰ: ਘਰੇਲੂ ਝਗੜੇ ਤੋਂ ਬਾਅਦ ਪਤਨੀ ਦਾ ਕਤਲ ਕਰਕੇ ਘਰ ਦੇ ਵਿਹੜੇ ਵਿੱਚ ਹੀ ਉਸ ਦੀ ਲਾਸ਼ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਨੇ ਆਖਰੀ ਸਾਹ ਤੱਕ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ’ਤੇ 1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।

ਇਹ ਮਾਮਲਾ 16 ਫਰਵਰੀ 2023 ਨੂੰ ਥਾਣਾ ਦੀਨਾਨਗਰ ਵਿੱਚ ਦਰਜ ਕੀਤਾ ਗਿਆ ਸੀ। ਪੁਲਿਸ ਨੇ ਮ੍ਰਿਤਕਾ ਦੇ ਭਰਾ ਪ੍ਰੀਤਮ ਚੰਦ ਪੁੱਤਰ ਸੌਦਾਗਰ ਰਾਮ ਵਾਸੀ ਪਿੰਡ ਗੰਜਾ, ਥਾਣਾ ਦੋਰਾਂਗਲਾ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਸੀ।

ਪ੍ਰੀਤਮ ਚੰਦ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਸ ਦੀ ਭੈਣ ਮਹਿੰਦਰ ਉਰਫ਼ ਗੁੱਡੋ ਦਾ ਵਿਆਹ ਕਰੀਬ 35 ਸਾਲ ਪਹਿਲਾਂ ਸੰਸਾਰ ਚੰਦ ਪੁੱਤਰ ਫੱਗੂ ਰਾਮ ਵਾਸੀ ਪਿੰਡ ਪਨਿਆੜ ਨਾਲ ਹੋਇਆ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਉਸ ਦਾ ਜੀਜਾ ਅਕਸਰ ਹੀ ਉਸ ਦੀ ਭੈਣ ਨਾਲ ਕੁੱਟਮਾਰ ਕਰਦਾ ਰਹਿੰਦਾ ਸੀ।

ਉਸ ਮੁਤਾਬਕ ਇੱਕ ਦਿਨ ਉਨ੍ਹਾਂ ਦੇ ਗੁਆਂਢ ਵਿੱਚ ਰਹਿਣ ਵਾਲਾ ਭਤੀਜਾ ਜਸਵਿੰਦਰ ਸਿੰਘ ਉਸ ਕੋਲ ਆਇਆ ਅਤੇ ਦੱਸਿਆ ਕਿ ਪਿੰਡ ਪਨਿਆੜ ਤੋਂ ਕਿਸੇ ਦਾ ਫੋਨ ਆਇਆ ਹੈ। ਫੋਨ ਕਰਨ ਵਾਲੇ ਨੇ ਦੱਸਿਆ ਸੀ ਕਿ ਰਾਤ ਸਮੇਂ ਉਸ ਦੀ ਭੈਣ ਦਾ ਪਤੀ ਨੇ ਕਤਲ ਕਰ ਦਿੱਤਾ ਅਤੇ ਘਰ ਵਿੱਚ ਹੀ ਉਸ ਦੀ ਲਾਸ਼ ਨੂੰ ਅੱਗ ਲਗਾ ਦਿੱਤੀ।

ਸੂਚਨਾ ਮਿਲਣ ’ਤੇ ਥਾਣਾ ਦੀਨਾਨਗਰ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਅੱਗ ਬੁਝਾਉਣ ਤੋਂ ਬਾਅਦ ਮਹਿੰਦਰ ਉਰਫ਼ ਗੁੱਡੋ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਸੰਸਾਰ ਚੰਦ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਹੁਣ ਅਦਾਲਤ ਨੇ ਉਸ ਨੂੰ ਆਖਰੀ ਸਾਹ ਤੱਕ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

Read Latest News and Breaking News at Daily Post TV, Browse for more News

Ad
Ad

Punjab District News