Banner
Banner

ਹਲਕਾ ਫਤਿਹਗੜ੍ਹ ਸਾਹਿਬ ਨਿਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਰਹਾਂਗਾ : ਬਲਜੀਤ ਸਿੰਘ ਭੁੱਟਾ

Baljit Singh Bhutta, constituency in-charge from Fatehgarh Sahib; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਨਵੇਂ ਨਿਯੁਕਤ ਕੀਤੇ ਗਏ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵੱਡੀ ਗਿਣਤੀ ਵਿੱਚ ਇਕੱਤਰ ਅਕਾਲੀ ਦਲ ਦੇ ਵਰਕਰਾਂ ਸਮੇਤ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚੇ। ਇਸ ਮੌਕੇ ਤੇ ਯੂਥ ਅਕਾਲੀ […]
Jaspreet Singh
By : Published: 06 Feb 2026 14:51:PM
ਹਲਕਾ ਫਤਿਹਗੜ੍ਹ ਸਾਹਿਬ ਨਿਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਰਹਾਂਗਾ : ਬਲਜੀਤ ਸਿੰਘ ਭੁੱਟਾ

Baljit Singh Bhutta, constituency in-charge from Fatehgarh Sahib; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਨਵੇਂ ਨਿਯੁਕਤ ਕੀਤੇ ਗਏ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵੱਡੀ ਗਿਣਤੀ ਵਿੱਚ ਇਕੱਤਰ ਅਕਾਲੀ ਦਲ ਦੇ ਵਰਕਰਾਂ ਸਮੇਤ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚੇ। ਇਸ ਮੌਕੇ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਹਲਕਾ, ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਸਮੇਤ ਜਿਲ੍ਹੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਵੱਲੋਂ ਨਵ-ਨਿਯੁਕਤ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।

ਇਸ ਮੌਕੇ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਾਂ ਬਲਜੀਤ ਸਿੰਘ ਭੁੱਟਾ ਕਿਹਾ ਕਿ ਉਹ ਹਲਕਾ ਨਿਵਾਸੀਆਂ ਦੀ ਸੇਵਾ ਲਈ ਦਿਨ ਰਾਤ ਹਾਜ਼ਰ ਰਹਿਣਗੇ ਅਤੇ ਹਲਕੇ ਦੇ ਵਿਕਾਸ ਅਤੇ ਜਨਤਾ ਦੀ ਸੇਵਾ ਕਰਨਾ ਹੀ ਉਹਨਾਂ ਦਾ ਮੁੱਖ ਮਨੋਰਥ ਰਹੇਗਾ। ਉਹਨਾਂ ਕਿਹਾ ਕਿ ਜਿਲਾ ਫਤਿਹਗੜ੍ਹ ਸਾਹਿਬ ਦੇ ਸਮੁੱਚੇ ਟਕਸਾਲੀ ਅਕਾਲੀਆਂ ਨੂੰ ਮਾਨ ਸਨਮਾਨ ਦੇਣਾ ਤੇ ਅਕਾਲੀ ਦਲ ਨੂੰ ਮਜਬੂਤ ਕਰਨਾ ਲਈ 24 ਘੰਟੇ ਮਲਕੇ ਵਿੱਚ ਸੇਵਾ ਕਰਨਗੇ ।

ਇਸ ਮੌਕੇ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਹਲਕਾ, ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੱਲ ਰਹੀ ਹਨੇਰੀ ਅੱਗੇ ਕੋਈ ਵੀ ਪਾਰਟੀ ਟਿਕ ਨਹੀਂ ਸਕੇਗੀ ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਚੜਦੀ ਕਲਾ ਵੱਲ ਜਾ ਰਿਹਾ ਹੈ ਉਹਨਾਂ ਕਿਹਾ ਕਿ ਜੋ ਹਲਕਾ ਫਤਿਹਗੜ੍ਹ ਸਾਹਿਬ ਦਾ ਨਵਾਂ ਇੰਚਾਰਜ ਬਲਜੀਤ ਸਿੰਘ ਭੁੱਟਾ ਨੂੰ ਲਗਾਇਆ ਗਿਆ ਹੈ ਉਹ ਜਿਲੇ ਦੇ ਅਕਾਲੀ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ ।

Read Latest News and Breaking News at Daily Post TV, Browse for more News

Ad
Ad